ਤਰਨਤਾਰਨ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਦੀ ਇਤਿਹਾਸਕ ਤੇ ਸ਼ਾਨਦਾਰ ਜਿੱਤ ਹੋਈ-ਵਿਧਾਇਕ ਸ਼ੈਰੀ ਕਲਸੀ

ਲੋਕਾਂ, ਸਾਢੇ ਤਿੰਨ ਸਾਲਾਂ ਦੌਰਾਨ ਲੋਕਹਿੱਤ ਵਿੱਚ ਲਏ ਗਏ ਫੈਸਲਿਆਂ ਅਤੇ ਵਿਕਾਸ ਕੰਮਾਂ ਤੇ ਲਾਈ ਮੋਹਰ

ਕਿਹਾ- 2027 ਵਿੱਚ ਹੋਣ ਵਾਲੀਆਂ ਚੋਣਾਂ ਦਾ ਆਪ ਪਾਰਟੀ ਦੀ ਜਿੱਤ ਦਾ ਮੁੜ ਬੱਝਾ ਮੁੱਢ

ਬਟਾਲਾ, 14 ਨਵੰਬਰ  2025 (ਮੰਨਨ ਸੈਣੀ)—  ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ  ਅਤੇ ਵਿਕਾਸ ਕੰਮਾਂ ਤੇ ਤਰਨਤਾਰਨ ਵਾਸੀਆਂ ਨੇ ਜਿੱਤ ਦੀ ਮੋਹਰ ਲਾਈ ਹੈ ਅਤੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਇਤਿਹਾਸਕ ਅਤੇ ਸ਼ਾਨਦਾਰ ਜਿੱਤ ਹੋਈ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਦੀ ਜਿੱਤ ਨੇ 2027 ਵਿੱਚ ਹੋਣ ਵਾਲੀਆਂ  ਚੋਣਾਂ ਲਈ ਆਪ ਪਾਰਟੀ ਦਾ ਮੁੱਢ ਬੰਨ ਦਿੱਤਾ ਹੈ ਤੇ ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਆਪ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ ਡਿਊਟੀ ਪਾਰਟੀ ਹਾਈਕਮਾਂਡ ਵਲੋਂ ਤਰਨਤਾਰਨ ਜਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਲਗਾਈ ਗਈ ਸੀ ਤੇ ਉਨਾਂ ਵੇਖਿਆ ਕਿ ਤਰਨਤਾਰਨ ਵਾਸੀਆਂ ਵਲੋਂ ਆਪ ਪਾਰਟੀ ਵਲੋਂ ਸਾਢੇ ਤਿੰਨ ਸਾਲ ਦੀ ਕਾਰੁਜ਼ਗਾਰੀ ਤੇ ਪਿਛਲੀਆਂ ਪਾਰਟੀਆਂ ਦੀ ਸਾਲਾਬੱਧੀ ਕਾਰੁਜ਼ਗਾਰੀ ਦਾ ਮੁਲਾਂਕਣ ਕੀਤਾ ਗਿਆ, ਜਿਸ ਵਿੱਚ ਆਪ ਪਾਰਟੀ ਵਲੋਂ ਕੀਤੇ ਗਏ ਕੰਮ ਭਾਰੀ ਪਏ ਤੇ ਲੋਕਾਂ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਆਪਣਾ ਫੈਸਲਾ ਸੁਣਾਇਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਆਮ ਆਦਮੀ ਕਲੀਨਿਕ ਖੋਲ੍ਹੇ, ਸਕੂਲ ਆਫ ਐਮੀਨੈੱਸ ਖੋਲ੍ਹੋ, ਅਧਿਆਪਕਾ ਦਾ ਵਿਦੇਸ਼ੀ ਟੂਰ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ  ਸਰਕਾਰੀ ਨੋਕਰੀਆਂ ਦਿੱਤੀਆਂ, ਹੜਾਂ ਕਾਰਨ ਪ੍ਰਭਾਵਿਤ ਫਸਲ ਦਾ ਤੁਰੰਤ ਮੁਆਵਜ਼ਾ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸਅਪਰਾਧੀਆਂ ਤੇ ਗੈਂਗਸਟਰ ਵਿਰੁੱਧ ਸਖਤ ਕਾਰਵਾਈ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕੀਤੇ, ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਵਤਨ ਪੰਜਾਬਦੀਆਂ ਕਰਵਾਈਆਂ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ, ਕਿਸਾਨਾਂ ਨੂੰ ਸਹਾਇਕ ਕਿੱਤਿਆਂ ਤੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਤ ਕੀਤਾ, ਕਣਕ ਤੇ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ, ਚੁਕਾਈ ਤੇ ਅਦਾਇਗੀ ਕੀਤੀ, ਖੇਤੀਬਾੜੀ ਨੀਤੀ ਬਣਾਉਣ ਲਈ ਕਿਸਾਨਾਂ ਨਾਲ ਮਿਲਣੀ ਕੀਤੀ, ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੇ ਦੁੱਖ ਤਕਲੀਫਾਂ ਦੂਰ ਕਰਨੀਆਂ ਅਤੇ ਇਸ ਤਰਾਂ ਦੇ ਹੋਰ ਲੋਕ ਹਿੱਤ ਲਈ ਕੀਤੇ ਕੰਮਾਂ ਨੇ ਆਮ ਆਦਮੀ ਪਾਰਟੀ ਨੂੰ ਦੂਜੀਆਂ ਰਵਾਇਤੀ ਪਾਰਟੀਆਂ ਤੋਂ ਵੱਖ ਕੀਤਾ ਹੈ। ਜਿਸ ਸਦਕਾ ਤਰਨਤਾਰਨ ਜ਼ਿਮਨੀ ਵਿੱਚ ਆਪ ਪਾਰਟੀ ਨੇ ਸੀਟ ਜਿੱਤ ਕੇ ਇਤਿਹਾਸ ਰਚਿਆ ਹੈ।

ਉਨਾਂ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਪੱਖੀ ਫੈਸਲੇ ਤੇ ਸੂਬੇ ਨੂੰ ਵਿਕਾਸ ਪੱਖੋ ਬੁਲੰਦੀਆਂ ਤੇ ਲਿਜਾਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ ਹੈ।

 ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ।

Exit mobile version