ਰੰਗਲਾ ਪੰਜਾਬ ਸਕੀਮ ਤਹਿਤ 1 ਕਰੋੜ 20 ਲੱਖ 81 ਹਜ਼ਾਰ ਰੁਪਏ ਦੀ ਪਹਿਲੀ ਕਿਲ਼ਤ ਜਾਰੀ- ਰਮਨ ਬਹਿਲ

ਰਮਨ ਬਹਿਲ ਵੱਲੋਂ 26 ਪਿੰਡਾਂ ਨੂੰ ਚੈੱਕ ਤਕਸੀਮ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਗੁਰਦਾਸਪੁਰ,28 ਨਵੰਬਰ 2025 (ਮਨਨ ਸੈਣੀ )। ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਹਲਕੇ ਵਿੱਚ ਤੇਜ਼ ਰਫ਼ਤਾਰ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਰੰਗਲਾ ਪੰਜਾਬ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।ਪੰਜਾਬ ਦੀ ਧਰਤੀ ਨੂੰ ਵਿਕਸਤ , ਸੁੱਚਾ ਅਤੇ ਭ੍ਰਿਸ਼ਟਾਚਾਰ-ਰਹਿਤ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਸਕੀਮ ਰਾਹੀਂ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਨਵੀਂ ਮਜ਼ਬੂਤੀ ਪ੍ਰਾਪਤ ਹੋਏਗੀ, ਜਿਸ ਨਾਲ ਹਰ ਪਿੰਡ ਤੱਕ ਵਿਕਾਸ ਦੀ ਲਹਿਰ ਪਹੁੰਚੇਗੀ।

ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵੱਲੋਂ ਰੰਗਲਾ ਪੰਜਾਬ ਸਕੀਮ ਅਧੀਨ ਪਹਿਲੀ ਕਿਸ਼ਤ ਦੇ ਤੌਰ ‘ਤੇ 1 ਕਰੋੜ 20 ਲੱਖ 81 ਹਜ਼ਾਰ ਰੁਪਏ ਦੀ ਰਕਮ 26 ਪਿੰਡਾਂ ਦੇ ਸਰਪੰਚ ਸਾਹਿਬਾਨਾਂ ਨੂੰ ਵੱਖ–ਵੱਖ ਵਿਕਾਸ ਕਾਰਜਾਂ ਲਈ ਚੈੱਕ ਰੂਪ ਵਿੱਚ ਤਕਸੀਮ ਕੀਤੀ ਗਈ।

ਰਮਨ ਬਹਿਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਹਲਕਾ ਗੁਰਦਾਸਪੁਰ ਲਈ ਰੰਗਲਾ ਪੰਜਾਬ ਸਕੀਮ ਅਧੀਨ ਪਹਿਲੀ ਕਿਸ਼ਤ ਜਾਰੀ ਕਰਨ ‘ਤੇ ਦਿਲੋ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਹਲਕਾ ਗੁਰਦਾਸਪੁਰ ਅੰਦਰ ਚਹੁਪੱਖੀ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਯੁੱਧ ਨਸ਼ੇ ਵਿਰੁੱਧ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਹਨੀ ਬਹਿਲ, ਪਵਨ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Exit mobile version