ਐਡਵੋਕੈਟ ਜਗਰੂਪ ਸਿੰਘ ਸੇਖਵਾਂ ਵੱਲੋਂ ਪੰਚਾਇਤਾਂ ਨੂੰ 3 ਕਰੋੜ 14 ਰੁਪਏ ਦੀ ਪਹਿਲੀ ਕਿਸ਼ਤ ਦੇ ਮਨਜੂਰੀ ਪੱਤਰ ਵੰਡੇ

ਧਾਰੀਵਾਲ/ਗੁਰਦਾਸਪੁਰ,28 ਨਵੰਬਰ 2025 (ਮੰਨਨ ਸੈਣੀ)– ਧਾਰੀਵਾਲ ਬਲਾਕ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕੰਮਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ ਇਹ ਪ੍ਰਗਟਾਵਾਕਾਦੀਆਂ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਰੰਗਲਾ ਪੰਜਾਬ ਅਤੇ ਵਿੱਤ ਕਮਿਸ਼ਨ ਅਧੀਨ ਪਹਿਲੀ ਕਿਸ਼ਤ ਦੇ ਤੌਰ ਤੇ 3 ਕਰੋੜ 14 ਲੱਖ ਰੁਪਏ ਦੇ ਮਨਜੂਰੀ ਪੱਤਰ ਧਾਰੀਵਾਲ ਬਲਾਕ ਦੀਆਂ ਗਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਵੰਡੇ ਗਏ। ਇਸ ਮੌਕੇ ਪਿੰਡਾਂ ਦੇ ਸਰਪੰਚ ਅਤੇ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ  ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨਭਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਉਨ੍ਹਾਂ ਵਲੋਂ ਕਾਦੀਆਂ ਹਲਕੇ ਲਈ ਦਿੱਤੇ ਗਏ ਵਿਸ਼ੇਸ਼ ਪੈਕੇਜ ਲਈ ਉਹ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਨ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ  ਪਿੰਡਾਂ ਦੇ ਸਰਪੰਚਾਂ ਨੂੰ ਵਧੀਆ ਅਤੇ ਨਿਰਪੱਖ ਢੰਗ ਨਾਲ ਵਿਕਾਸ ਕਾਰਜ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਇਹ ਪਹਿਲੀ ਕਿਸ਼ਤ ਹੈ ਅਤੇ ਇਸ ਤੋਂ ਬਾਅਦ ਦੂਜੀ ਅਤੇ ਤੀਜੀ ਕਿਸ਼ਤ ਵੀ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਖੁਦ ਹਲਕਾ ਕਾਦੀਆਂ ਦੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

Exit mobile version