ਆਮ ਆਦਮੀ ਪਾਰਟੀ ਰਾਜਨੀਤੀ ਵਿਚ ਸੇਵਾ ਕਰਨ ਦੇ ਮਕਸਦ ਨਾਲ ਆਈ ਹੈ : ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ ਵਲੋਂ ਜਿਲ੍ਹਾ ਪੱਧਰੀ ਦਫ਼ਤਰ ਘਸੀਟਪੁਰਾ ਵਿਖੇ ਖੋਲਿ੍ਆ ਗਿਆ

ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਕੀਤੀ ਸ਼ਿਰਕਤ

ਬਟਾਲਾ, 2 ਦਸੰਬਰ 2025 (ਮਨਨ ਸੈਣੀ)। ਆਮ ਆਦਮੀ ਪਾਰਟੀ ਵਲੋਂ ਜਿਲ੍ਹਾ ਪੱਧਰੀ ਦਫ਼ਤਰ ਘਸੀਟਪੁਰਾ ਵਿਖੇ ਖੋਲਿ੍ਆ ਗਿਆ ਜਿਸਦਾ ਉਦਘਾਟਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਹਲਕਾ ਬਟਾਲਾ ,ਬਲਤੇਜ ਸਿੰਘ ਪਨੂੰ ਜਨਰਲ ਸਕੱਤਰ ਆਪ , ਆਦਿਲ ਅਹਿਮਦ ਅਤੇ ਗਾਇਤਰੀ ਬਿਸ਼ਨੋਈ, ਪੰਜਾਬ ਆਬਜ਼ਰਵਰ ਆਪ, ਮੁੱਖ ਮੰਤਰੀ ਪੰਜਾਬ ਦੇੇ ਦਫਤਰ ਤੋਂ ਡਾ. ਰੋਮੀ ਮਹਾਜਨ ਵਿਸ਼ੇਸ਼ ਤੌਰ ’ਤੇ ਪਹੁੰਚੇ।

ਇਸ ਮੌਕੇ ਮੀਡੀਆ ਦੇ ਰੁ-ਬਰੂ ਹੁੰਦਿਆ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਖੋਲਿਆ ਗਿਆ ਇਹ ਦਫਤਰ ਪਾਰਟੀ ਦੇ ਹਰ ਵਰਕਰ ਦਾ ਦਫਤਰ ਹੈ। ਇਸਦੇ ਨਾਲ ਹੀ ਇਸ ਦਫ਼ਤਰ ਦੇ ਖੁੱਲਣ ਨਾਲ ਇਲਾਕੇ ਦੇ ਲੋਕਾਂ ਨੂੰ ਵੀ ਬਹੁਤ ਲਾਭ ਹੋਵੇਗਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਭਰ ਵਿਚ ਜਿਲ੍ਹਾ ਦਫਤਰ ਖੋਲ੍ਹੇ ਜਾ ਰਹੇ ਹਨ। ਇਕ ਸਵਾਲ ਦੇ ਜੁਆਬ ਵਿਚ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਵਾਂਗ ਸੱਤਾ ਦਾ ਸੁੱਖ ਭੋਗਣ ਨਹੀਂ ਆਈ, ਆਮ ਆਦਮੀ ਪਾਰਟੀ ਦਾ ਜਨਮ ਰਾਜਨੀਤੀ ਵਿਚ ਸੇਵਾ ਕਰਨ ਦੇ ਮਕਸਦ ਨਾਲ ਹੋਇਆ ਹੈ।

ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਉਥੇ ਆਮ ਆਦਮੀ ਪਾਰਟੀ ਦਾ ਇਕ ਇਕ ਵਰਕਰ ਹਰ ਸਮੇਂ ਲੋਕਾਂ ਦੀ ਸੇਵਾ ਵਿਚ ਲੱਗਾ ਹੋਇਆ ਹੈ।

ਮਨੀਸ਼ ਸਿਸੋਦੀਆ ਨੇ ਕਿਹਾ ਕਿ 75 ਸਾਲ ਰਵਾਇਤੀ ਪਾਰਟੀਆਂ ਨੇ ਪੰਜਾਬ ਅਤੇ ਦੇਸ਼ ਲੁੱਟਿਆ ਹੈ, ਇਨ੍ਹਾਂ ਨੇ ਸਿਰਫ ਆਪਣਾ ਵਿਕਾਸ ਕੀਤਾ ਸੂਬੇ ਦੇ ਲੋਕਾਂ ਦੇ ਹਿੱਤਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਗੁੰਡੇ ਅਨਸਰਾਂ ਨੂੰ ਪਿਛਲੀਆਂ ਸਰਕਾਰਾਂ ਨੇ ਸ਼ੈਅ ਦਿੱਤੀ ਲੇਕਿਨ ਹੁਣ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਅੰਦਰੋਂ ਗੁੰਡਿਆਂ ਦਾ ਖਾਤਮਾ ਕਰਨ ’ਤੇ ਲੱਗੀ ਹੋਈ ਹੈ।

ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦਾ ਆਸ਼ੀਰਵਾਦ ਹੈ। ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਪੇਂਡੂ ਖੇਤਰ ਦੀਆਂ ਚੋਣਾਂ ਹੁੰਦੀਆਂ ਹਨ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਵੋਟਾਂ ਪਾਉਣਗੇ। ਜਿਸ ਤਰ੍ਹਾਂ ਲੋਕਾਂ ਨੇ ਪਿਛਲੀਆਂ ਸਾਰੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੂੰ ਜਿਤਾਇਆ ਉਸੇ ਤਰ੍ਹਾਂ ਲੋਕ ਇਹਨਾਂ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਨੂੰ ਆਪਣਾ ਆਸ਼ੀਰਵਾਦ ਦੇਣਗੇ।

ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਹੀ ਸਾਡੀ ਤਾਕਤ ਹੈ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਿਨ ਰਾਤ ਮਿਹਨਤ ਕਰਕੇ ਸੂਬੇ ਦੇ ਲੋਕਾਂ ਦੀ ਬੇਹਤਰੀ ਲਈ ਕੰਮ ਕਰ ਰਹੀ ਹੈ। ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਜਿਮਨੀ ਚੋਣਾਂ ਅਤੇ ਪੰਚਾਇਤੀ ਚੋਣਾਂ ਜਿੱਤੀਆਂ ਹਨ ਉਸੇ ਤਰ੍ਹਾਂ ਹੀ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਜਿੱਤਣ ਜਾ ਰਹੀ ਹੈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ, ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ, ਜੋਬਨ ਰੰਧਾਵਾ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ , ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ , ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ , ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਹਲਕਾ ਇੰਚਾਰਜ ਮਜੀਠਾ ਤਲਬੀਰ ਸਿੰਘ ਗਿੱਲ, ਲੋਕ ਸਭਾ ਇੰਚਾਰਜ ਗੁਰਦਾਸਪੁਰ ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਬਲਜੀਤ ਸਿੰਘ, ਚੇਅਰਮੈਨ ਰਣਜੀਤ ਸਿੰਘ ਬਾਠ, ਹਲਕਾ ਕੁਆਰਡੀਨੇਟਰ ਨੀਰਜ ਸਲਹੋਤਰਾ, ਟਰੱਸਟੀ ਜਗਜੀਤ ਸਿੰਘ ਪਿੰਟਾਂ ਸਕੱਤਰ ਆਪ ਪਾਰਟੀ ਗੁਰਦਾਸਪੁਰ, ਸੀਨੀਅਰ ਆਗੂ ਬਲਬੀਰ ਸਿੰਘ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ, ਬੰਟੀ ਟਰੈਂਡਜ, ਪ੍ਰਧਾਨ ਵੀਨੂੰ ਕਾਹਲੋਂ, ਗੁਰਜੀਤ ਸਿੰਘ ਸੁੰਦਰ ਨਗਰ ਸਮੇਤ ਆਪ ਪਾਰਟੀ ਦੇ ਸੀਨੀਅਰ ਆਗੂ, ਵਰਕਰ ਤੇ ਵਲੰਟੀਅਰ ਮੌਜੂਦ ਸਨ।

Exit mobile version