ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸਨਮਾਨਿਤ

ਗੁਰਦਾਸਪੁਰ, 19 ਦਿਸੰਬਰ 2025 (ਮਨਨ ਸੈਣੀ)। ਸੀਨੀਅਰ ਕਪਤਾਨ ਪੁਲਿਸ (SSP), ਗੁਰਦਾਸਪੁਰ ਸ੍ਰੀ ਆਦਿਤਿਆ (ਆਈ.ਪੀ.ਐੱਸ.) ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਇਨਾਤ ਵੱਖ-ਵੱਖ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਹੈ।

ਸ੍ਰੀ ਆਦਿਤਿਆ ਨੇ ਦੱਸਿਆ ਕਿ ਜਿਹੜੇ ਅਧਿਕਾਰੀਆਂ ਨੇ ਸਾਲ 2025 ਦੌਰਾਨ ਆਪਣੀ ਡਿਊਟੀ ਦੌਰਾਨ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਈ ਹੈ, ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਲਈ ਇਹ ਸਨਮਾਨ ਦਿੱਤਾ ਗਿਆ ਹੈ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਸਨਮਾਨਿਤ ਅਧਿਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਮਿਹਨਤ ਅਤੇ ਡਿਊਟੀ ਪ੍ਰਤੀ ਜ਼ਿੰਮੇਵਾਰ ਰਵੱਈਆ ਬਾਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗਾ।

ਸੀਨੀਅਰ ਕਪਤਾਨ ਪੁਲਿਸ ਨੇ ਆਸ ਪ੍ਰਗਟਾਈ ਕਿ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦੀ ਰਹੇਗੀ ਅਤੇ ਆਮ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗੀ।

Exit mobile version