ਐਸਐਸਪੀ ਗੁਰਦਾਸਪੁਰ ਵੱਲੋਂ ਸ਼ਲਾਘਾਯੋਗ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 19 ਦਸੰਬਰ 2025 (ਮੰਨਨ ਸੈਣੀ)– ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਜਿੰਨ੍ਹਾ ਵੱਲੋਂ ਸਾਲ 2025 ਦੌਰਾਨ ਸ਼ਲਾਘਾਯੋਗ ਕਾਰਗੁਜ਼ਾਰੀ ਕੀਤੀ ਗਈ ਹੈ, ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕਾ ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਸਨਮਾਨਿਤ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹਨਾਂ ਅਧਿਕਾਰੀਆਂ/ਕਰਮਚਾਰੀਆਂ ਦੀ ਮਿਹਨਤ ਅਤੇ ਡਿਊਟੀ ਪ੍ਰਤੀ ਜਿੰਮੇਵਾਰ ਰਵੱਈਆ ਹੋਰਾਂ ਅਧਿਕਾਰੀਆਂ/ਕਰਮਚਾਰੀਆਂ ਲਈ ਪ੍ਰੇਰਣਾ ਹੈ।

ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਆਸ ਜਤਾਈ ਕਿ ਜਿਲ੍ਹਾ ਗੁਰਦਾਸਪੁਰ ਪੁਲਸ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇਮਾਨਦਾਰੀ, ਮਿਹਨਤ ਅਤੇ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦੀ ਰਹੇਗੀ ਅਤੇ ਲੋਕਾ ਦੀ ਸੇਵਾ ਕਰਦੀ ਰਹੇਗੀ।

Exit mobile version