ਗੁਰਦਾਸਪੁਰ ਦੀ ਦਾਣਾ ਮੰਡੀ ’ਚ ਅੱਜ ਰਾਜ ਪੱਧਰ ’ਤੇ ਮਨਾਇਆ ਜਾਵੇਗਾ ਕ੍ਰਿਸਮਿਸ ਦਾ ਤਿਉਹਾਰ : ਵਿਧਾਇਕ ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਰਾਜ ਪੱਧਰੀ ਪ੍ਰੋਗਰਾਮ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਜ਼ਿਲਾ ਵਾਸੀਆਂ ਨੂੰ ਕੀਤੀ ਅਪੀਲ

ਗੁਰਦਾਸਪੁਰ, 28 ਦਸੰਬਰ 2025 ( ਮੰਨਨ ਸੈਣੀ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ 29 ਦਸੰਬਰ ਨੂੰ ਗੁਰਦਾਸਪੁਰ ਦੀ ਦਾਣਾ ਮੰਡੀ ’ਚ ਕ੍ਰਿਸਮਿਸ ਦੇ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗੲਟਾਵਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜ਼ਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਕ੍ਰਿਸ਼ਚੀਅਨ ਭਾਈਚਾਰੇ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਮੰਗ ਸੀ ਕਿ ਕ੍ਰਿਸਮਿਸ ਦਾ ਤਿਉਹਾਰ ਪੰਜਾਬ ਸਰਕਾਰ ਵਲੋਂ ਰਾਜ ਪੱਧਰ ’ਤੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸੰਬੰਧ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਇਸਾਈ ਭਾਈਚਾਰੇ ਦੇ ਲੋਕਾਂ ਦੀਆਂ ਮੰਗਾਂ ਨੂੰ ਉਨ੍ਹਾਂ ਦੇ ਸਾਹਮਣੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਸੰਬੰਧ ’ਚ ਪਹਿਲਕਦਮੀ ਕਰਦੇ ਹੋਏ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ’ਚ ਕ੍ਰਿਸਮਿਸ ਦੇ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ’ਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਪ੍ਰਭੂ ਯਿਸ਼ੂ ਮਸੀਹ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਉਨ੍ਹਾਂ ਕ੍ਰਿਸਮਿਸ ਦੇ ਤਿਉਹਾਰ ਦੀ ਮਸੀਹ ਭਾਈਚਾਰੇ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਨੇ ਲੋਕਾਂ ਨੂੰ ਮਿਲਜੁਲ ਕੇ ਰਹਿਣ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਸਾਰੇ ਲੋਕਾਂ ਨੂੰ ਪ੍ਰਭੂ ਯਿਸ਼ੂ ਮਸੀਹ ਵਲੋਂ ਦਰਸ਼ਾਏ ਹੋਏ ਮਾਰਗ ’ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜਾਤ ਪਾਤ ਤੋਂ ਉਪਰ ਉਠ ਕੇ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਸਾਰੇ ਧਰਮਾਂ ਦੇ ਤਿਉਹਾਰ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲਾ ਸਾਲ ਸਾਰਿਆਂ ਦੇ ਲਈ ਸੁੱਖ ਅਤੇ ਤਰੱਕੀ ਲੈ ਕੇ ਆਵੇ ਅਤੇ ਸਾਰਿਆਂ ਦੇ ਲਈ ਇਹ ਸਾਲ ਖੁਸ਼ੀਆਂ ਨਾਲ ਭਰਿਆ ਹੋਵੇ।

Exit mobile version