ਗੁਰਦਾਸਪੁਰ, 29 ਦਸੰਬਰ 2025 (ਮੰਨਨ ਸੈਣੀ)— ਵਪਾਰ ਮੰਡਲ ਗੁਰਦਾਸਪੁਰ ਵੱਲੋਂ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਕਰਦਿਆਂ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਰੋਸ਼ ਪ੍ਰਦਰਸ਼ਨ ਕੀਤਾ ਜਿਸ ਵਿੱਚ ਵਪਾਰ ਮੰਡਲ ਗੁਰਦਾਸਪੁਰ ਦੀ ਟੀਮ ਅਤੇ ਸ਼ਹਿਰ ਦੇ ਵਪਾਰੀਆਂ ਨੇ ਹਿੱਸਾ ਲਿਆ।
ਇਸ ਇਸ ਸਮੇਂ ਵਪਾਰ ਮੰਡਲ ਗੁਰਦਾਸਪੁਰ ਦੇ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ। ਇਸ ਸਮੇਂ ਪੰਜਾਬ ਅੰਦਰ ਦਹਿਸ਼ਤਗਰਦੀ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ਪੰਜਾਬ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਚੋਰੀਆਂ ਤੇ ਗੋਲੀ ਚੱਲਣੀ ਆਮ ਗੱਲ ਹੋ ਗਈ ਹੈ ਪਿਛਲੇ ਸਮੇਂ ਪੰਜਾਬ ਵਿੱਚ ਬਹੁਤ ਸਾਰੇ ਵਪਾਰੀ ਭਰਾ ਜਾਣ ਗਵਾ ਚੁੱਕੇ ਹਨ। ਇਸ ਸਮੇਂ ਪੰਜਾਬ ਦਾ ਆਮ ਨਾਗਰਿਕ ਤੇ ਵਪਾਰੀ ਸਹਿਮ ਦੇ ਮਾਹੌਲ ਵਿੱਚ ਹਨ। ਪਿਛਲੇ ਦਿਨੀ ਗੁਰਦਾਸਪੁਰ ਵਿੱਚ ਵੱਖ-ਵੱਖ ਵਾਪਰੀਆਂ ਘਟਨਾਵਾਂ ਨੇ ਸ਼ਹਿਰ ਦੇ ਵਪਾਰੀਆਂ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਆਪਣੀ ਦੁਕਾਨ ਤੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਅਤੇ ਆਪਣੀਆਂ ਦੁਕਾਨਾਂ ਵੀ ਜਲਦੀ ਬੰਦ ਕਰਨ ਤੇ ਮਜਬੂਰ ਹੋ ਗਏ ਹਨ। ਪ੍ਰਧਾਨ ਨੇ ਮਾਨਯੋਗ ਮੁੱਖ ਮੰਤਰੀ ਪੰਜਾਬ ਤੋ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਲਈ ਸਖਤ ਤੋਂ ਸਖਤ ਖਬਰਾਂ ਚੁੱਕੇ ਜਾਣ ਤਾਂ ਜੋ ਪੰਜਾਬ ਦੇ ਆਮ ਨਾਗਰਿਕ ਅਤੇ ਵਪਾਰੀ ਨਿਡਰ ਹੋ ਕੇ ਆਪਣਾ ਆਪਣਾ ਕਾਰੋਬਾਰ ਕਰ ਸਕਣ। ਇਸ ਦੇ ਨਾਲ ਹੀ ਪ੍ਰਧਾਨ ਨੇ ਮਾਨਯੋਗ ਐਸ.ਐਸ.ਪੀ ਸਾਹਿਬ ਤੋ ਮੰਗ ਕੀਤੀ ਹੈ ਕੀ ਸ਼ਹਿਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖਤ ਤੋਂ ਸਖਤ ਕਦਮ ਚੁੱਕੇ ਜਾਣ ਅਤੇ ਗਲਤ ਅੰਸਰਾਨ ਨਾਲ ਸਖਤੀ ਨਾਲ ਨਜਿੱਠਿਆ ਜਾਵੇ ਤਾਂ ਜੋ ਸ਼ਹਿਰ ਦੇ ਵਿੱਚ ਡਰ ਦਾ ਮਾਹੌਲ ਖਤਮ ਹੋ ਸਕੇ। ਇਸ ਮੌਕੇ ਜੋਗਿੰਦਰ ਪਾਲ ਤੁਲੀ, ਜੁਗਲ ਕ
