ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਵਲੋਂ 31 ਦਸੰਬਰ ਤੱਕ 167 ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ



22 ਟੀਮਾਂ ਵੱਲੋਂ ਕਰਵਾਏ ਜਾਗਰੂਕਤਾ ਸਮਾਗਮਾਂ ਵਿਚ ਕਰੀਬ 22691 ਬੱਚਿਆਂ/ਆਮ ਪਬਲਿਕ ਨੇ ਲਿਆ ਹਿੱਸਾ



ਗੁਰਦਾਸਪੁਰ 31 ਦਸੰਬਰ 2025 (ਮੰਨਨ ਸੈਣੀ)— ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮੁਹਿੰਮ ਨਸ਼ਿਆਂ ਖਿਲਾਫ਼ ਨੌਜਵਾਨ ਤਹਿਤ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ, ਪਿੰਡਾਂ, ਡੀ-ਅਡੀਕਸ਼ਨ ਸੈਂਟਰ ਅਤੇ ਓਟ ਸੈਂਟਰਾਂ ਆਦਿ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ. ਦੀਆਂ 22 ਟੀਮਾਂ ਵੱਲੋਂ ਵੱਖ ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ- ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ 6 ਜਨਵਰੀ 2026 ਤੱਕ ਚੱਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਵਲੋਂ 31 ਦਸੰਬਰ 2025 ਤੱਕ 174 ਸਕੂਲਾਂ ਵਿੱਚ ਡਿਬੇਟ/ਡੈਕਲਾਮੇਸ਼ਨ, ਪੇਟਿੰਗ ਕੰਪੀਟੀਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਤੋਂ ਇਲਾਵਾ167 ਪਿੰਡਾਂ, 5 ਡੀ ਐਡੀਕਸ਼ਨ ਸੈਂਟਰ ਅਤੇ 8 ਓਟ ਸੈਂਟਰਾਂ ਵਿੱਚ ਜਾਗਰੁਕਤਾ ਪ੍ਰੋਗਰਾਮ, ਇੱਕ ਰੈਲੀ, ਇੱਕ ਨੁੱਕੜ ਨਾਟਕ, 13 ਵਾਕਥਾਨ/ਰੈਲੀ ਅਤੇ ਇੱਕ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ।

ਉਨ੍ਹਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਵਿੱਚ ਲਗਭਗ 22691 ਬੱਚਿਆਂ/ਆਮ ਪਬਲਿਕ ਵੱਲੋਂ ਹਿੱਸਾ ਲਿਆ ਗਿਆ।v

Exit mobile version