ਕਿਹਾ-ਇਤਿਹਾਸਕ ਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਵਿਖੇ ਸਰਬਪੱਖੀ ਵਿਕਾਸ ਕਾਰਜ ਹੋਰ ਤੇਜਗਤੀ ਨਾਲ ਕਰਵਾਏ ਜਾਣਗੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਦਸੰਬਰ 2025 (ਮੰਨਨ ਸੈਣੀ)— ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੰਦਿਆਂ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ ਹੈ।
ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਚਹੁਪੱਖੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕੇ ਡੇਰਾ ਬਾਬਾ ਨਾਨਕ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।
ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਕਰੀਬ ਚਾਰ ਸਾਲਾਂ ਵਿੱਚ ਹਲਕੇ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਗਏ ਹਨ, ਸਾਲ 2026 ਵਿੱਚ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਦੀ ਲੜੀ ਹੋਰ ਤੇਜ਼ੀ ਨਾਲ ਨਿਰੰਤਰ ਜਾਰੀ ਰਹੇਗੀ।
