ਹਲਕਾ ਇੰਚਾਰਜ ਰਮਨ ਬਹਿਲ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚ ਕੇ ਸੜਕ ਹਾਦਸੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦਾ ਜਾਣਿਆ ਹਾਲ

ਅਧਿਆਪਕਾਂ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ

ਗੁਰਦਾਸਪੁਰ, 17 ਜਨਵਰੀ 2026 (ਮੰਨਨ ਸੈਣੀ)— ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖ ਪਹੁੰਚ ਕੇ ਸੜਕ ਹਾਦਸੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਐੱਸ ਐਮ ਓ ਰਵਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਅੱਜ ਸਵੇਰੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਚੂੜੀਆਂ ਦਾ ਸਟਾਫ਼ ਜੋ ਗੁਰਦਾਸਪੁਰ ਅਤੇ ਪਠਾਨਕੋਟ ਤੋਂ ਫ਼ਤਿਹਗੜ੍ਹ ਚੂੜੀਆਂ ਰੋਜ਼ਾਨਾ ਆਉਂਦਾ ਹੈ, ਦੀ ਗੱਡੀ ਦਾ ਟਰੱਕ ਵਿੱਚ ਵੱਜਣ ਨਾਲ ਸੰਘਣੀ ਧੁੰਦ ਕਾਰਨ ਨੜਾਂਵਾਲੀ (ਗੁਰਦਾਸਪੁਰ) ਨੇੜੇ ਐਕਸੀਡੈਂਟ ਹੋਇਆ ਹੈ, ਜਿਸ ਵਿੱਚ 7-8 ਅਧਿਆਪਕ ਗੰਭੀਰ ਜ਼ਖ਼ਮੀ ਹੋਏ ਸਨ।

ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਦਾਖਲ ਅਧਿਆਪਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਡਾਕਟਰਾਂ ਵਲੋਂ ਇਲਾਜ ਕੀਤਾ ਗਿਆ ਹੈ ਅਤੇ ਦਵਾਈਆਂ, ਐਕਸਰੇ ਤੇ ਟੈਸਟ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

Exit mobile version