ਕਿਹਾ-ਵਿਕਾਸ ਪੱਖੋਂ ਸੂਬਾ, ਮੁੜ ਬਣੇਗਾ ਰੰਗਲਾ ਪੰਜਾਬ
ਗੁਰਦਾਸਪੁਰ, 22 ਜਨਵਰੀ 2026 (ਮੰਨਣ ਸੈਣੀ )। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅੱਜ ‘ਰੰਗਲਾ ਪੰਜਾਬ ਸਕੀਮ’ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਹਲਕਾ ਇੰਚਾਰਜ ਗੁਰਦਾਸਪੁਰ ਸ਼੍ਰੀ ਰਮਨ ਬਹਿਲ ਵੱਲੋਂ ਜਿਲਾ ਬਾਰ ਐਸ਼ੋਸ਼ੀਏਸ਼ਨ ਗੁਰਦਾਸਪੁਰ ਦੀ ਸਮੁੱਚੀ ਟੀਮ ਦੀ ਮੌਜੂਦਗੀ ਵਿੱਚ ਰੱਖਿਆ ਗਿਆ।
ਇਸ ਮੌਕੇ ਸ਼੍ਰੀ ਰਮਨ ਬਹਿਲ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 19 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ, ਜਿਸ ਨਾਲ ਬਾਰ ਐਸੋਸੀਏਸ਼ਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਸ਼੍ਰੀ ਰਮਨ ਬਹਿਲ ਵੱਲੋਂ ਇਸ ਵਿਕਾਸ ਕਾਰਜ ਲਈ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ।
ਇਸ ਮੌਕੇ ਸ਼੍ਰੀ ਰਾਜਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ,ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਰਦੀਪ ਕੁਮਾਰ, ਜਗਮੋਹਨ ਸੀੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਜਸਪ੍ਰੀਤ ਸਿੰਘ, ਐੱਸ.ਡੀ.ਓ ਲਵਜੀਤ ਸਿੰਘ, ਕਬੀਰ ਬਹਿਲ ਅਤੇ ਸਮੂਹ ਮੈਂਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ।