ਯੂਥ ਵਲੰਟੀਅਰਾਂ ਨੇ ਲਾਭਪਾਤਰੀਆਂ ਨੂੰ ਹੈਲਥ ਕਾਰਡ ਬਣਾਉਣ ਲਈ ਪਰਚੀਆਂ ਕੱਟ ਕੇ ਦਿੱਤੀਆਂ
ਗੁਰਦਾਸਪੁਰ, 23 ਜਨਵਰੀ 2026 (ਮੰਨਨ ਸੈਣੀ)—ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦਾਸਪੁਰ ਜਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਦੀ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਵੱਖ ਵੱਖ ਕਾਮਨ ਸਰਵਿਸ ਸੈਂਟਰਾਂ ਵਿੱਚ ਹੈਲਥ ਕਾਰਡ ਬਣਾਉਣ ਲਈ ਯੂਥ ਵਲੰਟੀਅਰਾਂ ਵਲੋਂ ਲਾਭਪਾਤਰੀਆਂ ਦੀਆਂ ਪਰਚੀਆਂ ਕੱਟੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਪਹਿਲੇ ਫੇਜ਼ ਵਿੱਚ ਜਿਲ੍ਹੇ ਦੇ 372 ਕਾਮਨ ਸਰਵਿਸ ਸੈਂਟਰਾਂ ਵਿੱਚ ਰਜਿਸਟਰੇਸ਼ਨ ਕੀਤੀ ਗਈ ਹੈ
ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹੇ ਦੇ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਯੂਥ ਵਲੰਟੀਅਰਾਂ ਟੀਮਾ ਵਲੋਂ ਡੋਰ ਟੂ ਡੋਰ ਵੱਲੋਂ ਪਹੁੰਚ ਕਰਕੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਪਰਚੀਆਂ/ਟੋਕਨ ਕੱਟਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਇਸ ਯੋਜਨਾ ਵਿੱਚ ਜਿਲ੍ਹੇ ਦੇ ਹਰ ਨਾਗਰਿਕ ਦਾ ਸਿਹਤ ਬੀਮਾ ਯੋਜਨਾ ਤਹਿਤ ਹੈਲਥ ਕਾਰਡ ਬਣਾਇਆ ਜਾਵੇਗਾ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਵੱਡੇ ਪ੍ਰਾਈਵੇਟ ਹਸਪਤਾਲ ਵੀ ਸ਼ਾਮਿਲ ਕੀਤੇ ਗਏ ਹਨ। ਹੁਣ ਲੋਕਾਂ ਨੂੰ ਇਲਾਜ ਕਰਾਉਣ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ ਅਤੇ ਬਿਨਾਂ ਪੈਸੇ ਤੋਂ ਲੋਕਾਂ ਦਾ ਇਲਾਜ ਹੋਵੇਗਾ।
