26 ਜਨਵਰੀ ਨੂੰ ਗੁਰਦਾਸਪੁਰ ਵਿਖੇ ਡੀ.ਸੀ ਆਦਿਤਿਆ ਉੱਪਲ ਲਹਿਰਾਉਣਗੇ ਕੌਮੀ ਤਿਰੰਗਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਗੁਰਦਾਸਪੁਰ, 25 ਜਨਵਰੀ 2026 (ਮੰਨਨ ਸੈਣੀ)– ਕੱਲ੍ਹ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਵਿਚ ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਦਿਨ ਜਿਥੇ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਰਾਜ ਪੱਧਰ ’ਤੇ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਨ ਦੇ ਮੰਤਵ ਨਾਲ ਸ਼ਹੀਦ ਗੈਲਰੀ ਵੀ ਬਣਾਈ ਗਈ ਹੈ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ।

Exit mobile version