ਜਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਅੱਜ 31 ਜਨਵਰੀ ਨੂੰ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ, ਸਕੂਲਾਂ, ਕਾਲਜ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ
ਗੁਰਦਾਸਪੁਰ, 30 ਜਨਵਰੀ 2026 (ਮੰਨਣ ਸੈਣੀ)। ਸ੍ਰੀ ਅਦਿੱਤਿਆ ਉੱਪਲ, ਜਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 ( ਸ਼ਨੀਵਾਰ) ਨੂੰ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ ਕਾਲਜ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਵੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਕਮੇਟੀ ਆਰੀਆ ਨਗਰ ਗੁਰਦਾਸਪੁਰ ਅਤੇ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੰਗਠਨ ਕਮੇਟੀ ਤਹਿਸੀਲ ਬਟਾਲਾ, ਜਿਲ੍ਹਾ ਗੁਰਦਾਸਪੁਰ ਵਲੋਂ ਮੰਗ ਪੱਤਰ ਇਸ ਦਫਤਰ ਵਿਚ ਪੇਸ਼ ਕਰਦੇ ਹੋਏ ਬੇਨਤੀ ਕੀਤੀ ਗਈ ਹੈ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 31.01.2026 ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਲਈ ਉਹਨਾਂ ਵਲੋਂ ਮਿਤੀ 31.01.2026 ਨੂੰ ਜਿਲਾ ਗੁਰਦਾਸਪੁਰ ਵਿਚ ਸਰਕਾਰੀ/ਅਰਧ ਸਰਕਾਰੀ, ਸਕੂਲਾਂ/ਕਾਲਜਾਂ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਗਈ ਸੀ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਲ੍ਹਾ ਸਿੱਖਿਆ ਅਫਸਰ (ਸ) ਅਤੇ (ਪ) ਗੁਰਦਾਸਪੁਰ, ਜਿਲੇ ਦੇ ਸਕੂਲਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਦੇ ਜਿੰਮੇਵਾਰ ਦੇਣਗੇ।
