‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 5 ਫਰਵਰੀ 2026 (ਮੰਨਨ ਸੈਣੀ)–  ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਡੇ ਬਜ਼ੁਰਗ, ਸਾਡਾ ਮਾਣਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਸਬੰਧੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਆਦਿਤਿਆ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾ ਹੇਠ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਾਡੇ ਬਜ਼ੁਰਗ, ਸਾਡਾ ਮਾਣਕੈਂਪ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ, ਅੱਖਾਂ ਦਾ ਚੈਕਅੱਪ, ਨੱਕ ਦਾ ਚੈਕਅੱਪ, ਫਿਜਿਓਥੈਰੇਪੀ, ਕੈਂਸਰ ਸਕਰੀਨਿੰਗ, ਸਾਈਕੈਟਰਿਕ ਜਾਂ ਕਲੀਨੀਕਲ ਸਾਈਕਲਾਜੀਕਲ ਅਸੈਸਮੈਂਟ ਅਤੇ ਕੈਟਰੈਕਟ ਸਰਜਰੀ ਲਈ ਅਸੈਸਮੈਂਟ (ਜਿਹੜੇ ਆਯੁਸ਼ਮਾਨ ਭਾਰਤ ਕਾਰਡ ਅਧੀਨ ਕਵਰ ਨਾ ਹੋਏ ਹੋਣ)  ਕੀਤੀ ਜਾਵੇਗੀ।

ਇਸ ਤੋਂ ਇਲਾਵਾ ਇਨ੍ਹਾਂ ਕੈਂਪਾਂ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਲੀਡ ਬੈਂਕ ਮੈਨੇਜਰ ਵਲੋਂ ਡਿਜ਼ੀਟਲ ਐਂਡ ਫਾਈਨੈਂਸ਼ੀਅਲ ਲਿਟਰੇਸੀ ਪ੍ਰੋਗਰਾਮ ਤਹਿਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਸੈਲਫ ਹੈਲਪ ਗਰੁੱਪਾਂ ਰਾਹੀਂ ਵੱਖ-ਵੱਖ ਟਰੈਡੀਸ਼ਨਲ ਕਰਾਫਟ ਵਰਕਸ਼ਾਪ ਵੀ ਲਗਾਈ ਜਾਵੇਗੀ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਵਲੋਂ ਸੀਨੀਅਰ ਸਿਟੀਜ਼ਨ ਹੋਮਾਂ/ਸਬੰਧਤ ਸੀ.ਡੀ.ਪੀ.ਓ ਨਾਲ ਤਾਲਮੇਲ ਕਰਕੇ ਬਲਾਕ ਪੱਧਰ ਤੇ ਰੈਗੂਲਰ ਯੋਗਾ ਸ਼ੈਸਨ ਵੀ ਲਗਾਉਣਗੇ।

ਉਨ੍ਹਾਂ ਦੱਸਿਆ ਕਿ 11 ਫਰਵਰੀ ਨੂੰ ਬਿਰਧ ਘਰ ਬੱਬਰੀ ਗੁਰਦਾਸਪੁਰ, 16 ਫਰਵਰੀ ਨੂੰ ਲੇਹਲ ਧਾਰੀਵਾਲ,17 ਫਰਵਰੀ ਨੂੰ ਕੁਸ਼ਟ ਆਸ਼ਰਮ ਦੀਨਾਨਗਰ ਵਿਖੇ ਹੋਲਿਸਟਿਕ ਕੈਂਪ, 20 ਫਰਵਰੀ ਨੂੰ ਐੱਸ.ਡੀ.ਐਮ ਦਫਤਰ ਬਟਾਲਾ ਅਤੇ 24 ਫਰਵਰੀ ਨੂੰ ਪਿੰਡ ਭਾਮ ਵਿਖੇ ਲਗਾਇਆ ਜਾਵੇਗਾ। 

ਉਨ੍ਹਾਂ ਨੇ ਜਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਸ ਕੈਂਪ ਵਿੱਚ ਲਿਆਉਣ ਅਤੇ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ ਸਕਣ।

Exit mobile version