ਰਮਨ ਬਹਿਲ ਵੱਲੋਂ ਪਿੰਡ ਸਰਾਵਾਂ ਵਿੱਚ 45ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ- ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ

ਗੁਰਦਾਸਪੁਰ, 14ਫਰਵਰੀ  2026 (ਮੰਨਨ ਸੈਣੀ)– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ,ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਹ ਪ੍ਰਗਟਾਵਾ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਨੇ  ਪਿੰਡ ਸਰਾਵਾਂ ਵਿੱਚ 45ਲੱਖ ਰੁਪਏ ਦੀ ਲਾਗਤ ਨਾਲਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਮੁੜ ਤੋਂ ਵਿਕਾਸ ਦੇ ਰਾਹ ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਸਰਾਵਾਂ ਵਿੱਚ ਸੜਕ, ਲਾਕਿੰਗ ਟਾਇਲ ਅਤੇ ਪਿੰਡ ਵਾਸੀਆਂ ਦੀ ਮੰਗ ਤੇ ਧਰਮਸ਼ਾਲਾ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।

ਸ੍ਰੀ ਰਮਨ ਬਹਿਲ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲੋਕਹਿਤ ਵਿੱਚ ਵੱਖ ਵੱਖ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਲੋਕਾਂ ਦੀ ਸਿਹਤ ਸੇਵਾਵਾਂ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਸਿਹਤ ਯੋਜਨਾਲਾਗੂ ਕੀਤੀ ਗਈ ਹੈ, ਜਿਸ ਵਿੱਚ ਪੰਜਾਬ ਦੇ ਹਰ ਨਾਗਰਿਕ ਨੂੰ ਲੋੜ ਪੈਣ ਤੇ ਬਿਮਾਰੀ ਦੇ ਇਲਾਜ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸਰਪੰਚ ਮਲਕੀਤ ਸਿੰਘ , ਸਰਪੰਚ ਮਨਦੀਪ ਸਿੰਘ ਚੱਗੂਵਾਲ ਰਾਕੇਸ਼ ਸ਼ਰਮਾ , ਹੈਪੀ ਲੋਂਗੀਆ ਸਾਬਕਾ ਸਰਪੰਚ ਸਤਨਾਮ ਸਿੰਘ ਸਰਾਵਾਂ, ਨਿਸ਼ਾਨ ਸਿੰਘ ਅਤੇ ਪੰਚਾਇਤ ਸਕੱਤਰ ਅਭਿਸ਼ੇਕ ਸ਼ਰਮਾ ਵੀ ਮੌਜੂਦ ਸਨ।

Exit mobile version