ਪੁਲਿਸ ਕਾਰਨਾਂ ਦੀ ਜਾਂਚ ਵਿੱਚ ਜੁਟੀ
ਗੁਰਦਾਸਪੁਰ, 22 ਫਰਵਰੀ 2026 ( ਮੰਨਨ ਸੈਣੀ)– ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਦੇ ਅਧੀਨ ਆਉਂਦੇ ਆਦੀਆਂ ਨਾਕੇ ਤੇ ਦੋ ਪੁਲਿਸ ਮੁਲਾਜ਼ਮਾਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਜਿਨਾਂ ਵਿੱਚ ਇੱਕ ਸਹਾਇਕ ਸਬ ਇੰਸਪੈਕਟਰ ਅਤੇ ਇੱਕ ਹੋਮ ਗਾਰਡ ਜਵਾਨ ਸ਼ਾਮਿਲ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁੱਟ ਗਈ। ਮ੍ਰਿਤਕ ਪੁਲਿਸ ਮੁਲਾਜ਼ਮਾਂ ਦੀ ਪਹਿਚਾਣ ਅਸ਼ੋਕ ਕੁਮਾਰ ਅਤੇ ਗੁਰਨਾਮ ਸਿੰਘ ਦੇ ਰੂਪ ਵਿੱਚ ਹੋਈ ਹੈ। ਵਰਣਨਯੋਗ ਹੈ ਕਿ ਜਿਸ ਜਗ੍ਹਾ ਤੇ ਇਹ ਘਟਨਾ ਹੋਈ ਹੈ, ਉੱਥੋਂ ਹੀ ਥੋੜੀ ਦੂਰੀ ਤੇ ਭਾਰਤ ਪਾਕਿਸਤਾਨ ਦੀ ਸੀਮਾ ਹੈ। ਜਾਣਕਾਰੀ ਮੁਤਾਬਿਕ ਐਤਵਾਰ ਦੀ ਸਵੇਰ ਨੂੰ ਜਦੋਂ ਦੋ ਪੁਲਿਸ ਮੁਲਾਜ਼ਮਾ ਦੀ ਲਾਸ਼ਾਂ ਵੇਖੀਆਂ ਗਈਆਂ ਤਾਂ ਪੁਲਿਸ ਪ੍ਰਸ਼ਾਸਨ ਦੇ ਵਿੱਚ ਹੜਕੰਪ ਮੱਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਭਰ ਪਹੁੰਚੇ। ਹਾਲਾਂਕਿ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਨੂੰ ਅਜੇ ਤਿਆਰ ਨਹੀਂ ਹਨ। ਕਿਆਸ ਲਗਾਏ ਜਾ ਰਹੇ ਹਨ ਜਾਂ ਤਾਂ ਦੋਵਾਂ ਪੁਲਿਸ ਮੁਲਾਜ਼ਮਾਂ ਨੇ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ ਜਾਂ ਫਿਰ ਕਿਸੀ ਨੇ ਗੋਲੀ ਮਾਰ ਕੇ ਕਤਲ ਕੀਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।
