ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਵਿੱਚ ਅਹਿਮ ਮੀਟਿੰਗ, ਵਰਕਰਾਂ ਨੂੰ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਬਰਨਾਲਾ ਰੈਲੀ ਲਈ ਕੀਤਾ ਲਾਮਬੰਦ

ਕਾਂਗਰਸ ਪਾਰਟੀ ਕਦੇ ਵੀ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ: ਸਿੱਧੂ

ਮੋਹਾਲੀ, 25 ਫ਼ਰਵਰੀ 2026 (ਦੀ ਪੰਜਾਬ ਵਾਇਰ)– ਹਲਕਾ ਮੋਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਦਫ਼ਤਰ ਵਿੱਚ ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਸੀਨੀਅਰ ਕਾਂਗਰਸੀ ਆਗੂ  ਬਲਬੀਰ ਸਿੰਘ ਸਿੱਧੂ ਵੱਲੋਂ 28 ਫ਼ਰਵਰੀ ਨੂੰ ਸ੍ਰੀ ਰਾਹੁਲ ਗਾਂਧੀ ਜੀ ਦੀ ਅਗਵਾਈ ਹੇਠ ਬਰਨਾਲਾ ਵਿਖੇ ਹੋਣ ਵਾਲੀ ‘ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ’ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਖਾਸ ਤੌਰ ‘ਤੇ ਪੰਜਾਬ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾਂ ਮੋਹਾਲੀ ਦੇ ਲਗਾਏ ਗਏ ਇੰਚਾਰਜ ਮਨਜੀਤ ਸਿੰਘ ਝੱਲਬੂਟੀ ਜੀ, ਮੋਹਾਲੀ ਜ਼ਿਲ੍ਹਾ ਪ੍ਰਧਾਨ ਸ੍ਰੀ ਕਮਲ ਕਿਸ਼ੋਰ ਸ਼ਰਮਾ ਜੀ, ਕੋਆਰਡੀਨੇਟਰ ਸ੍ਰੀ ਰਾਜੇਸ਼ ਗੁਪਤਾ ਜੀ,  ਮੋਹਾਲੀ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਜੀ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਆਮਦ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਮੀਟਿੰਗ ਵਿੱਚ ਮੋਹਾਲੀ ਨਗਰ ਨਿਗਮ ਦੇ ਮੌਜੂਦਾ ਅਤੇ ਸਾਬਕਾ ਕੌਂਸਲਰਾਂ, ਸਰਪੰਚਾਂ, ਪੰਚਾਂ, ਰੈਜ਼ੀਡੈਂਟਸ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਰਨਾਲਾ ਵਿਖੇ ਹੋਣ ਵਾਲੀ ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀਵਿੱਚ ਮੋਹਾਲੀ ਤੋਂ ਰਿਕਾਰਡ ਤੋੜ ਇਕੱਠ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬ, ਮਜ਼ਦੂਰ ਅਤੇ ਕਿਸਾਨ ਵਰਗ ਦੀ ਹਿਮਾਇਤ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਇਸ ਰੈਲੀ ਰਾਹੀਂ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਸਕੀਮਾਂ ਦੇਸ਼ ਦੇ ਲੱਖਾਂ ਪਰਿਵਾਰਾਂ ਲਈ ਜੀਵਨ ਜਿਉਣ ਦਾ ਸਹਾਰਾ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਲੋਕ ਵਿਰੋਧੀ ਨੀਤੀਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਪੰਜਾਬ ਦੀ ਧਰਤੀ ਹਮੇਸ਼ਾ ਸੰਘਰਸ਼ਾਂ ਦੀ ਧਰਤੀ ਰਹੀ ਹੈ ਅਤੇ ਇਥੋਂ ਦੀ ਜਨਤਾ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਲੜਨਾ ਜਾਣਦੀ ਹੈ। ਮੋਹਾਲੀ ਦੇ ਵਰਕਰਾਂ ਵਿੱਚ ਜੋਸ਼ ਅਤੇ ਇਕਜੁੱਟਤਾ ਦੇਖ ਕੇ ਇਹ ਸਪੱਸ਼ਟ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਮੌਜੂਦਾ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਰਾਸ਼ਨ ਕਿੱਟਾਂ ਅਤੇ ਹੋਰ ਲਾਲਚੀ ਐਲਾਨ ਕੀਤੇ ਜਾ ਰਹੇ ਹਨ, ਪਰ ਇਹ ਕਦਮ ਸਿਰਫ਼ ਵੋਟਾਂ ਲਈ ਹੁੰਦੇ ਹਨ, ਲੋਕ-ਹਿਤ ਲਈ ਨਹੀਂ।

ਉਨ੍ਹਾਂ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਸਰਕਾਰ ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ ਜਾ ਰਿਹਾ ਹੈ।

ਸਿੱਧੂ ਨੇ ਕਿਹਾ ਕਿ ਮਨਰੇਗਾ ਦੀ ਸ਼ੁਰੂਆਤ ਤਤਕਾਲੀ ਕਾਂਗਰਸੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੀ ਗਈ ਸੀ, ਜਿਸ ਨਾਲ ਦੇਸ਼ ਦੇ ਕਰੋੜਾਂ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਾਰੰਟੀ ਮਿਲੀ। ਪਰ ਮੌਜੂਦਾ ਮੋਦੀ ਸਰਕਾਰ ਵੱਲੋਂ ਇਸ ਸਕੀਮ ਲਈ ਬਜਟ ਘਟਾ ਕੇ ਅਤੇ ਭੁਗਤਾਨਾਂ ਵਿੱਚ ਦੇਰੀ ਕਰਕੇ ਇਸਨੂੰ ਖਤਮ ਕੀਤਾ ਗਿਆ।

ਸਿੱਧੂ ਨੇ ਕਿਹਾ ਕਿ ਸਾਡਾ ਲੋਕਪ੍ਰਿਯ ਅਤੇ ਦੂਰਦਰਸ਼ੀ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਹਮੇਸ਼ਾ ਤੋਂ ਹੀ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਦੀ ਲੜਾਈ ਅੱਗੇ ਹੋ ਕੇ ਲੜਦੇ ਆ ਰਹੇ ਹਨ। ਉਹ ਸਿਰਫ਼ ਬਿਆਨਾਂ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਮਝਦੇ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਂਦੇ ਹਨ। ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਰੱਖਿਆ ਹੋਵੇ ਜਾਂ ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਅਨਿਆਇ ਦੇ ਮੁੱਦੇਰਾਹੁਲ ਗਾਂਧੀ ਜੀ ਹਰ ਮੋਰਚੇ ਤੇ ਡਟ ਕੇ ਖੜ੍ਹੇ ਹਨ। ਗਰੀਬਾਂ ਦੇ ਹੱਕਾਂ ਦੀ ਇਸ ਲੜਾਈ ਵਿੱਚ ਅਸੀਂ ਉਨ੍ਹਾਂ ਦਾ ਪੂਰਾ ਸਾਥ ਦੇਵਾਂਗੇ। ਦੇਸ਼ ਵਿੱਚ ਸਮਾਨਤਾ, ਨਿਆਂ ਅਤੇ ਭਾਈਚਾਰੇ ਦੀ ਸਥਾਪਨਾ ਲਈ ਰਾਹੁਲ ਗਾਂਧੀ ਜੀ ਦੀ ਸੋਚ ਅਤੇ ਸੰਘਰਸ਼ ਨੂੰ ਮਜ਼ਬੂਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਮਹਿੰਗਾਈ ਬੇਕਾਬੂ ਹੋ ਚੁੱਕੀ ਹੈ, ਬੇਰੁਜ਼ਗਾਰੀ ਦਰ ਵਧ ਰਹੀ ਹੈ ਅਤੇ ਕਿਸਾਨ-ਮਜ਼ਦੂਰ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਘਰਸ਼ ਲੜੇਗੀ ਅਤੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ।

ਮੀਟਿੰਗ ਦੌਰਾਨ ਸਮੂਹ ਆਗੂਆਂ ਅਤੇ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਮੋਹਾਲੀ ਹਲਕੇ ਤੋਂ ਭਾਰੀ ਗਿਣਤੀ ਵਿੱਚ ਵਰਕਰ ਬਰਨਾਲਾ ਰੈਲੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਮਨਰੇਗਾ ਬਚਾਓ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇਗਾ।

ਕਾਂਗਰਸ ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਲੋਕਾਂ ਦੀ ਲੜਾਈ ਸੜਕਾਂ ਤੋਂ ਸੰਸਦ ਤੱਕ ਲੜੀ ਜਾਵੇਗੀ ਅਤੇ ਗਰੀਬ, ਮਜ਼ਦੂਰ ਤੇ ਕਿਸਾਨ ਵਿਰੋਧੀ ਹਰ ਨੀਤੀ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ. ਭਗਤ ਸਿੰਘ ਨਾਮਧਾਰੀ,ਬਲਾਕ ਕਾਂਗਰਸ ਕਮੇਟੀ ਮੋਹਾਲੀ ਦੇ ਸ਼ਹਿਰੀ  ਪ੍ਰਧਾਨ ਜਸਪ੍ਰੀਤ ਸਿੰਘ ਗਿੱਲ,ਬਲਾਕ ਕਾਂਗਰਸ ਕਮੇਟੀ ਮੋਹਾਲੀ ਦੇ ਦਿਹਾਤੀ ਪ੍ਰਧਾਨ ਪਰਦੀਪ ਸਿੰਘ,ਸ਼੍ਰੀ ਰਾਜੇਸ਼ ਲੱਖੋਤਰਾਂ ਜੀ, ਜਸਦੀਪ ਸਿੰਘ ਜੱਸੀ ਸਾਬਕਾ ਸਰਪੰਚ ਬੱਲੋ ਮਾਜਰਾ, ਕਰਮਜੀਤ ਸਿੰਧੂ, ਕੋਸਲਰ ਰੁਪਿੰਦਰ ਕੌਰ ਰੀਨਾ ਜੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਬੀਰ ਸਿੰਘ ਸਿੱਧੂ,ਮੰਡਲ ਪ੍ਰਧਾਨ ਪ੍ਰਦੀਪ ਸੋਨੀ,ਮੰਡਲ ਪ੍ਰਧਾਨ ਬਿਕਰਮ ਸਿੰਘ, ਮੰਡਲ ਪ੍ਰਧਾਨ ਕੁਲਵਿੰਦਰ ਸਿੰਘ ਸੰਜੂ,ਮੰਡਲ ਪ੍ਰਧਾਨ ਹੈਪੀ ਮਲੀਕ, ਮੰਡਲ ਪ੍ਰਧਾਨ ਲਖਵਿੰਦਰ ਸਿੰਘ ਕਾਲਾ ਸੋਹਣਾ,ਮੰਡਲ ਪ੍ਰਧਾਨ ਨਵਦੀਪ ਸਿੰਘ ਨਵੀ ਸੰਧੂ, ਮੰਡਲ ਪ੍ਰਧਾਨ ਅਸ਼ੋਕ ਕੌਂਡਲ ,ਮੰਡਲ ਪ੍ਰਧਾਨ ਅਮਰੀਕ ਸਿੰਘ ਸਾਬਕਾ ਸਰਪੰਚ ਕੰਬਲਾ,ਮੰਡਲ ਪ੍ਰਧਾਨ ਅਵਤਾਰ ਸਿੰਘ, ਸ਼੍ਰੀਮਤੀ ਰੁਪਿੰਦਰ ਕੌਰ ਰੀਨਾ ਕੌਂਸਲਰ,ਰਜਿੰਦਰ ਸਿੰਘ ਰਾਣਾ,ਕਮਲਜੀਤ ਸਿੰਘ ਬੰਨੀ,ਸੁੱਚਾ ਸਿੰਘ ਕਲੌੜ, ਜਸਵੀਰ ਸਿੰਘ ਮਾਣਕੁ , ਗੁਰਚਰਨ ਸਿੰਘ ਭਮਰਾ, ਅਨੁਰਾਧਾ ਆਨੰਦ, ਦਵਿੰਦਰ ਕੌਰ ਵਾਲਿਆਂਰਵਿੰਦਰ ਸਿੰਘ, ਮਾਸਟਰ ਚਰਨ ਸਿੰਘ, ਗੁਰਸਾਹਿਬ ਸਿੰਘ, ਜਗਦੀਸ਼ ਸਿੰਘ ਜੱਗਾ, ਇੰਦਰ ਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਭੋਲੂ,ਬਲਬੀਰ ਸਿੰਘ ਟਰਾਂਸਪੋਰਟ, ਲਖਬੀਰ ਸਿੰਘ ਫੇਜ਼ -6, ਗਗਨ ਧਾਲੀਵਾਲ,ਸਾਰੇ ਕੌਂਸਲਰ, ਮੁਕੁਲ ਸ਼ਰਮਾਂ ਬਲਾਕ ਯੂਥ ਕਾਂਗਰਸ ਪ੍ਰਧਾਨ,ਰਜਿੰਦਰ ਸਿੰਘ ਧਰਮਗੜ੍ਹ, ਜਗੀਰ ਸਿੰਘ ਲਾਲੀਆਂ,ਮਹਿਲਾ ਕਾਂਗਰਸ ਹਲਕਾ ਮੋਹਾਲੀ ਪ੍ਰਧਾਨ ਰਾਜਿੰਦਰ ਕੌਰ ਭੱਟੀ, ਜਸਵਿੰਦਰ ਸਿੰਘ ਸ਼ਰਮਾਂ,ਇੰਦਰਜੀਤ ਸਿੰਘ ਖੋਖਰ, ਲਾਭ ਸਿੰਘ ਸਿੱਧੂ,ਪਰਮਜੀਤ ਸਿੰਘ ਚੌਹਾਨ, ਹਰਚਰਨ ਸਿੰਘ ਗਰੇਵਾਲ,ਰਾਕੇਸ਼ ਕੁਮਾਰ ਰਿੰਕੂ ਖੜਬੰਦਾ,ਬਲਜਿੰਦਰ ਸਿੰਘ ਫੇਸ-2, ਜਗਰੂਪ ਸਿੰਘ ਢੋਲ ਕੁਰੜੀ,ਤਰਲੋਚਨ ਸਿੰਘ ਸਾ ਪ੍ਰਿੰਸੀਪਲ,ਨਾਹਰ ਸਿੰਘ ਸਰਪੰਚ ਕੁਰੜੀ,ਦਵਿੰਦਰ ਸਿੰਘ ਸਾਬਕਾ ਸਰਪੰਚ ਕੂਰੜਾ,ਮਨਜੀਤ ਸਿੰਘ ਤੰਗੌਰੀ ਮੀਤ ਚੈਅਰਮੈਨ ਬਲਾਕ ਸੰਮਤੀ ਖਰੜ, ਟਹਿਲ ਸਿੰਘ ਮਾਣਕਪੁਰ ਕੱਲਰ , ਸ਼ੇਰ ਸਿੰਘ ਦੈੜ੍ਹੀ,ਗਿਆਨੀ ਗੁਰਮੇਲ ਸਿੰਘ ਮਨੌਲੀ, ਦਵਿੰਦਰ ਸਿੰਘ ਬਕਾਰਪੁਰ,ਚੌਧਰੀ ਰਿਸ਼ੀ ਪਾਲ ਸਾਬਕਾ ਸਰਪੰਚ ਸਨੇਟਾ,ਹਰਭਜਨ ਸਿੰਘ ਰਾਏਪੁਰ ਕਲਾਂ,ਰਾਜਿੰਦਰ ਸਿੰਘ ਸੈਕਟਰ 123, ਜਸਮੇਰ ਸਿੰਘ ਸ਼ਾਮਪੁਰ, ਓਮੀ ਸ਼ਾਮਪੁਰ,ਅਵਤਾਰ ਸਿੰਘ ਭਾਗੋ ਮਾਜਰਾ,ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ,ਕੁਲਵੰਤ ਸਿੰਘ ਫੌਜ਼ੀ ਗੀਗੇ ਮਾਜਰਾ,ਸੰਜੀਵ ਵਰਮਾ, ਜਤਿੰਦਰ ਸੋਢੀ, ਲੱਕੀ ਬਹਿਲੋਲਪੁਰ, ਨਰਿੰਦਰ ਸਿੰਘ ਸੋਨੀ,ਸਤਿਨਾਮ ਸਿੰਘ ਗਿੱਲ ਮਨੋਲੀ,ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ ਸਾਬਕਾ ਸਰਪੰਚ,ਰਮਨਦੀਪ ਸਿੰਘ ਸਫ਼ੀਪੁਰ, ਅਜਮੇਰ ਸਿੰਘ ਸਾਬਕਾ ਸਰਪੰਚ ਦਾਊਂ,ਸੁਦੇਸ਼ ਕੁਮਾਰ ਗੋਗਾ ਬੇਰੋਂਪੁਰ, ਸਰਬਜੀਤ ਸਿੰਘ ਮੌਲੀ ਬੈਦਵਾਨ,ਊਧਮ ਸਿੰਘ ਮੌਲੀ ਬੈਦਵਾਣ, ਗੁਰਬਾਜ ਸਿੰਘ ਮੌਲੀ,ਮਨਜੀਤ ਸਿੰਘ ਮੋਟੇ ਮਾਜਰਾ,ਮਨਜੀਤ ਸਿੰਘ ਬਲੌਂਗੀ,ਸ ਦਰਸ਼ਨ ਸਿੰਘ ਮਨਾਣਾ,ਅਮਰਜੀਤ ਸਿੰਘ ਮੋਨੀ ਜੁਝਾਰ ਨਗਰ,ਦਵਿੰਦਰ ਸਿੰਘ ਬੱਲੋ ਮਾਜਰਾ,ਸੰਜੀਵ ਕੁਮਾਰ ਬੰਟੀ ਗੋਬਿੰਦਗੜ੍ਹ,ਬਲਬੀਰ ਸਿੰਘ ਗੋਬਿੰਦਗੜ੍ਹ ਰਾਮ ਈਸ਼ਰ,ਮਲਕੀਤ ਸਿੰਘ ਮਟੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ,ਸਰਪੰਚ ਹਾਜ਼ਰ ਸਨ।

Exit mobile version