ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਕੁੜੀਆਂ ਨੂੰ ਮੁਫ਼ਤ ਲੱਗਣਗੇ ਟੀਕੇ–ਸਿਵਲ ਸਰਜਨ
ਗੁਰਦਾਸਪੁਰ , 3 ਮਾਰਚ 2026 (ਮੰਨਨ ਸੈਣੀ)– ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਜੀ ਨੇ ਦੱਸਿਆ ਕਿ ਪੰਜਾਬ ਵਿੱਚ ਲੜਕੀਆਂ ਦੀ ਸਿਹਤ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਰਾਜ ਵਿੱਚ ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਓ ਲਈ ਉਨਾਂ ਦਾ ਮੁਫ਼ਤ ਟੀਕਾਕਰਣ ਕੀਤਾ ਜਾ ਰਿਹਾ ਹੈ। ਅੱਜ ਪੀਪੀਈ ਯੂਨਿਟ ਗੁਰਦਾਸਪੁਰ ਵਿਖੇ ਮੁਫ਼ਤ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ। ਜਿਲੇ ਵਿੱਚ ਐੱਚਪੀਵੀ ਟੀਕਾਕਰਣ ਮੁਹਿੰਮ ਦਾ ਆਗਾਜ਼ ਹੋ ਚੁੱਕਾ ਹੈ। ਪਟਿਆਲਾ ਵਿੱਚ ਮੁਹਿੰਮ ਦਾ ਸ਼ੁਭ ਅਰੰਭ ਬੀਤੇ ਦਿਨੀਂ ਸਿਹਤ ਮੰਤਰੀ ਜੀ ਨੇ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਰਾਜ ਵਿੱਚ 14 ਸਾਲ ਦੀਆਂ ਲੜਕੀਆਂ ਨੂੰ ਇਸ ਵੱਡੀ ਬਿਮਾਰੀ ਤੋਂ ਬਚਣ ਲਈ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ ਹੈ। 14ਵਾਂ ਜਨਮ ਦਿਨ ਮਨਾ ਚੁੱਕੀ ਕੁੜੀਆਂ ਨੂੰ ਇਹ ਟੀਕੇ ਮੁਫ਼ਤ ਲਾਏ ਜਾਣਗੇ। ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਗੰਭੀਰ ਕੈਂਸਰਾਂ ਤੋਂ ਇੱਕ ਹੁੰਦਾ ਹੈ, ਜੋ ਕਿ ਗਰਭ ਅਵਸਥਾ ਦੇ ਨਿਚਲੇ ਵਰਤਾਰੇ ਵਿੱਚ ਹੁੰਦਾ ਹੈ ਅਤੇ ਇਸਦਾ ਮੁੱਖ ਕਾਰਨ ਹਿਊਮਨ ਪੈਪਿਲੋਮਾ ਵਾਇਰਸ (ਐਚਪੀਵੀ) ਹੈ। ਉਸ ਨੇ ਕਿਹਾ ਕਿ ਸਮੇਂ ‘ਤੇ ਟੀਕਾਕਰਣ ਕਰਨਾ ਇਸ ਬਿਮਾਰੀ ਦੀ ਰੋਕਥਾਮ ਵਿੱਚ ਬਹੁਤ ਪ੍ਰਭਾਵਸ਼ਾਲੀ ਸੀ।
ਜਿਲਾ ਟੀਕਾਕਰਣ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਜੀ ਨੇ ਦੱਸਿਆ ਕਿ ਐਚਪੀਵੀ ਟੀਕਾਕਰਣ ਬਾਰੇ ਗਲਤ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸ ਤੇ ਧਿਆਨ ਨਾ ਦਿੱਤਾ ਜਾਵੇ। ਟੀਕਾਕਰਣ ਨਾਲ ਹੀ ਭਵਿੱਖ ਵਿੱਚ ਇਸ ਬਿਮਾਰੀ ਤੋਂ ਸੁਰੱਖਿਅਤ ਰਹਿ ਸਕਦੇ ਹਨ। ਉਸ ਨੇ ਕਿਹਾ, ਜੇਕਰ ਸਾਡੀਆਂ ਬੇਟੀਆਂ ਸੁਰੱਖਿਅਤ ਹਨ, ਤਾਂ ਹੀ ਆਉਣ ਵਾਲੀ ਪੀੜ੍ਹੀਆਂ ਸੁਰੱਖਿਅਤ ਹਨ। 14ਵਾਂ ਜਨਮ ਦਿਨ ਬੀਤ ਜਾਣ ਤੇ ਪਰ 15ਵਾਂ ਜਨਮ ਦਿਨ ਨਹੀਂ ਆਇਆ ਹੋਵੇ ਤਾਂ ਇਹ ਲੱਗੇਗਾ। ਵੱਖ ਵੱਖ ਕੇਂਦਰਾਂ ਵਿੱਚ ਯੋਗ ਕੁੜੀਆਂ ਨੂੰ ਮੁਫ਼ਤ ਟੀਕਾਕਰਣ ਕੀਤਾ ਜਾਵੇਗਾ।
