ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਭਾਜਪਾ ਦੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੁਸਾਈਂ ਪਾਰਟੀ ’ਚ ਹੋਏ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਅਮਿਤ ਗੋਸਾਈਂ ਦਾ ਪਾਰਟੀ ਵਿਚ ਕੀਤਾ ਸਵਾਗਤ, ਉਹਨਾਂ ਨੂੰ ਲੁਧਿਆਦਾ ਸੈਂਟਰਲ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ

ਮਜਾਰਾ ਸਾਹਿਬ ਸ੍ਰੀ ਹਜ਼ੂਰ ਨਭ ਕੰਵਲ ਰਾਜਾ ਸਾਹਿਬ ਜੀ ਦੇ ਬੁਲਾਰੇ ਤੇ ਪ੍ਰਬੰਧਕ ਕਮੇਟੀ ਮੈਂਬਰ ਅਮਰੀਕ ਸਿੰਘ ਬੱਲੋਵਾਲ ਵੀ ਪਾਰਟੀ ਵਿਚ ਹੋਏ ਸ਼ਾਮਲ

ਚੰਡੀਗੜ੍ਹ, 10 ਮਾਰਚ 2026 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਬੁਲਾਰੇ ਤੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈਂ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ।

ਇਥੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਅਮਿਤ ਗੋਸਾਈਂ ਆਪਣੇ ਸਮਰਥਕਾਂ ਨਾਲ ਪਾਰਟੀ ਵਿਚ ਸ਼ਾਮਲ ਹੋਏ।

ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਹਮੇਸ਼ਾ ਸ੍ਰੀ ਸਤਪਾਲ ਗੋਸਾਈਂ ਜੀ ਦਾ ਸਨਮਾਨ ਕੀਤਾ ਹੈ। ਉਹ ਲੋਕਾਂ ਦੇ ਆਗੂ ਸਨ ਅਤੇ ਹਮੇਸ਼ਾ ਆਪਣੇ ਹਲਕੇ ਦੇ ਲੋਕਾਂ ਨਾਲ ਚੰਗੇ ਮਾੜੇ ਹਾਲਾਤਾਂ ਵਿਚ ਡੱਟਦੇ ਸਨ। ਉਹਨਾਂ ਕਿਹਾ ਕਿ ਅਮਿਤ ਗੋਸਾਈਂ ਵਿਚ ਵੀ ਉਹੀ ਖੂਬੀਆਂ ਹਨ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਉਹ ਅਕਾਲੀ ਦਲ ਲਈ ਇਕ ਚੰਗਾ ਗਹਿਣਾ ਸਾਬਤ ਹੋਣਗੇ।

ਉਹਨਾਂ ਇਸ ਮੌਕੇ ਨੌਜਵਾਨ ਆਗੂ ਨੂੰ ਲੁਧਿਆਣਾ ਸੈਂਟਰਲ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਉਣ ਦਾ ਵੀ ਐਲਾਨ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੌਕੇ ਲੁਧਿਆਣਾ ਦੇ ਤਿੰਨ ਹੋਰ ਆਗੂਆਂ ਨੂੰ ਵੱਡੇ ਅਹੁਦਿਆਂ ’ਤੇ ਨਿਯੁਕਤ ਕੀਤਾ। ਉਹਨਾਂ ਜੀਵਨ ਧਵਨ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ, ਪ੍ਰੇਮ ਸਿੰਘ ਹਰਨਾਮਪੁਰਾ ਨੂੰ ਮੀਤ ਪ੍ਰਧਾਨ ਅਤੇ ਡਾ. ਹਰਪਾਲ ਸਿੰਘ ਕੋਹਲੀ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ।

ਇਕ ਹੋਰ ਅਹਿਮ ਘਟਨਾਕ੍ਰਮ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਮਜਾਰਾ ਸਾਹਿਬ ਸ੍ਰੀ ਹਜ਼ੂਰ ਨਭ ਕੰਵਲ ਰਾਜਾ ਸਾਹਿਬ ਜੀ ਦੇ ਬੁਲਾਰੇ ਅਤੇ ਪ੍ਰਬੰਧਕ ਕਮੇਟੀ ਮੈਂਬਰ ਤੇ ਗੁਰਦੁਆਰਾ ਜਨਮ ਅਸਥਾਨ ਰਾਜਾ ਸਾਹਿਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਬੱਲੋਵਾਲ ਦਾ ਵੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਹ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਨਾਲ ਸਨ ਪਰ ਜਿਸ ਤਰੀਕੇ ਆਪ ਸਰਕਾਰ ਨੇ ਗੁਰਦੁਆਰਾ ਜਨਮ ਅਸਥਾਨ ਰਾਜ ਸਾਹਿਬ ਖਿਲਾਫ ਬੇਅਦਬੀਆਂ ਦੇ ਦੋਸ਼ ਲਗਾਏ, ਉਸ ਤੋਂ ਉਹ ਬਹੁਤ ਨਾ ਖੁਸ਼ ਸਨ। ਸਰਦਾਰ ਬਾਦਲ ਨੇ ਬੱਲੋਵਾਲ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ।

ਸਰਦਾਰ ਬਾਦਲ ਨੇ ਸੁਰਜੀਤ ਸਿੰਘ ਪ੍ਰਧਾਨ ਤੇ ਮਨਜਿੰਦਰ ਸਿੰਘ ਦਾ ਵੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।

Exit mobile version