ਡਾ. ਸੰਜੀਵ ਸਰਪਾਲ ਬਣੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ

ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਦੀ ਵੀ ਮਿਲੀ ਜ਼ਿੰਮੇਵਾਰੀ

ਗੁਰਦਾਸਪੁਰ, 11 ਮਾਰਚ 2026 (ਮੰਨਣ ਸੈਣੀ)। ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਹੇਅਰ ਵੱਲੋਂ ਵੱਖ-ਵੱਖ ਵਿਸ਼ੇਸ਼ ਅਹੁਦਿਆਂ ‘ਤੇ ਜਾਣੇ-ਮਾਣੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸੇ ਤਹਿਤ ਗੁਰਦਾਸਪੁਰ ਦੇ ਵਾਸੀ ਡਾਕਟਰ ਸੰਜੀਵ ਸਰਪਾਲ ਨੂੰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਬਾਡੀ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਕਵਿਰਾਜ ਡੋਗਰਾ ਨੂੰ ਜ਼ਿਲ੍ਹਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਕਰਯੋਗ ਹੈ ਕਿ ਪਹਿਲਾਂ ਬਾਲਕ੍ਰਿਸ਼ਨ ਮਿੱਤਲ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਚਲੇ ਆ ਰਹੇ ਸਨ, ਪਰੰਤੂ ਉਨ੍ਹਾਂ ਦੇ ਦੇਹਾਂਤ ਹੋ ਜਾਣ ਤੋਂ ਬਾਅਦ ਇਹ ਅਹੁਦਾ ਖਾਲੀ ਪਿਆ ਹੋਇਆ ਸੀ।

ਐਸੋਸੀਏਸ਼ਨ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਬੈਡਮਿੰਟਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਥੇ ਬੈਡਮਿੰਟਨ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

Exit mobile version