ਪੰਜਾਬ ਵਿੱਚ LPG ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਜਮਾਖੋਰੀ ਤੇ ਬਲੈਕ ਮਾਰਕੀਟਿੰਗ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਹੋਵੇਗੀ: Bhagwant Mann

LPG

ਚੰਡੀਗੜ੍ਹ, 12 ਮਾਰਚ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਸੂਬੇ ਵਿੱਚ LPG ਗੈਸ ਦੀ ਸਪਲਾਈ ਨੂੰ ਲੈ ਕੇ ਮਹੱਤਵਪੂਰਨ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਤੇ ਵੀ ਰਸੋਈ ਗੈਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸੰਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਦਿੱਤੇ ਬਿਆਨ ਵਿੱਚ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਡੀਲਰ ਗੈਸ ਸਿਲੰਡਰਾਂ ਦੀ ਜਮਾਖੋਰੀ ਕਰਦਾ ਹੈ ਜਾਂ ਬਲੈਕ ਵਿੱਚ ਵੇਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਮ ਲੋਕਾਂ ਨੂੰ ਰਸੋਈ ਗੈਸ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਮਿਲਦੀ ਰਹੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਪਲਾਈ ਦੀ ਨਿਗਰਾਨੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਜਮਾਖੋਰੀ ਦੀ ਸ਼ਿਕਾਇਤ ਮਿਲੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

Exit mobile version