ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਨੇ ਸਭ ਤੋਂ ਜ਼ਿਆਦਾ ਜਾਣਕਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ 2026 (ਦੀ ਪੰਜਾਬ ਵਾਇਰ)। ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ ਕੰਪਨੀਆਂ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਤੇ ਡੈਲੀਗੇਟਸ ਵਲੋਂ ਭਰਪੂਰ ਦਿਲਚਸਪੀ ਦਿਖਾਈ ਜਾ ਰਹੀ ਹੈ।
ਪੰਜਾਬ ਦੇ ਸਹਿਕਾਰੀ ਅਦਾਰੇ ਮਾਰਕਫੈੱਡ ਵਲੋਂ ਲਗਾਏ ਗਏ ਪ੍ਰਦਰਸ਼ਨੀ ਸਟਾਲਾਂ ਉਤੇ ਸਭ ਤੋਂ ਜ਼ਿਆਦਾ ਭੀੜ ਦੇਖਣ ਨੂੰ ਮਿਲੀ । ਇਸ ਸਟਾਲ ਉਤੇ ਮਾਰਕਫੈੱਡ ਵੱਲੋਂ ਚਾਵਲ, ਸ਼ਹਿਦ, ਡੱਬਾਬੰਦ ਸਬਜ਼ੀਆਂ,ਮਲਟੀਗ੍ਰੇਨ ਦਲੀਆ,ਗੁੱੜ੍ਹ ਸੱਕਰ, ਸਰੋਂ ਦਾ ਤੇਲ ਘਿਓ, ਅਚਾਰ ਅਤੇ ਆਟਾ ਸਮੇਤ ਹੋਰ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ।
ਮਾਰਕਫੈੱਡ ਸਟਾਲ ਦੇ ਨੋਡਲ ਇੰਚਾਰਜ ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਆਏ ਹੋਏ ਡੈਲੀਗੇਟਸ ਵਲੋਂ ਮਾਰਕਫੈੱਡ ਦੇ ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਵਲੋਂ ਸਭ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਦੇ ਉਤਪਾਦ ਆਸਟ੍ਰੇਲੀਆ, ਨਿਊਜ਼ੀਲੈਂਡ ਕਨੈਡਾ ਅਰਬ ਅਤੇ ਕਈ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਦੀ ਮੰਗ ਦਿਨੋਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਕੁਝ ਡੈਲੀਗੇਟਸ ਨੇ ਅਫਰੀਕਨ ਦੇਸ਼ਾਂ ਵਿਚ ਮਾਰਕਫੈੱਡ ਦੇ ਉਤਪਾਦਾਂ ਨੂੰ ਬਰਾਮਦ ਕਰਨ ਲਈ ਮਾਰਕਫੈੱਡ ਰਾਬਤਾ ਵੀ ਕੀਤਾ ਗਿਆ।
ਅਨਿਲ ਕੁਮਾਰ ਪੁਰੀ ਨੇ ਦੱਸਿਆ ਕਿ ਮਾਰਕਫੈੱਡ ਵੱਲੋਂ ਤਿਆਰ ਕੀਤੇ ਗਏ ਸ਼ਹਿਦ ਨੇ ਦੁਨੀਆ ਦੇ ਸਭ ਤੋਂ ਵੱਡੇ ਗੁਣਵੱਤਾ ਟੈਸਟ ਐਨ. ਐਮ.ਆਰ ਜ਼ੋ ਕਿ ਜਰਮਨ ਕੰਪਨੀ ਵਲੋਂ ਪਹਿਲਾਂ ਸਥਾਨ ਹਾਸਲ ਕੀਤੀ ਹੈ।
