ਦੋਰਾਂਗਲਾ ਵਿਖੇ ਜ਼ਿਲ੍ਹਾ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਪੰਜਾਬ ਸਰਕਾਰ, ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ- ਚੇਅਰਮੈਨ ਸਿਮਰਜੀਤ ਸਿੰਘ

ਦੋਰਾਂਗਲਾ/ਗੁਰਦਾਸਪੁਰ, 14 ਮਾਰਚ 2026 (ਮੰਨਣ ਸੈਣੀ )। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਜ਼ਿਲ੍ਹਾ ਟ੍ਰੇਡਰਸ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਦੀਨਾਨਗਰ ਹਲਕੇ ਦੇ ਟ੍ਰੇਡਰਸ ਕਮਿਸ਼ਨ ਦੇ ਚੇਅਰਮੈਨ ਰਾਜੀਵ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਦੁਕਾਨਦਾਰ ਅਤੇ ਵਪਾਰੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸਿਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਹਰ ਸਮੱਸਿਆ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਅੱਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।

Exit mobile version