ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

Sukhjinder Randhawa


ਚੰਡੀਗੜ•, 23 ਮਾਰਚ
ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਤਰ•ਾਂ ਦੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਸਾਰਾ ਪੰਜਾਬ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਉਨ•ਾਂ ਕਿਹਾ ਕਿ ਇਸ ਦਾ ਬਚਾਅ ਪਰਹੇਜ਼ ਅਤੇ ਇਹਤਿਹਾਤ ਵਰਤਣਾ ਹੈ। ਸ. ਰੰਧਾਵਾ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਰੋਜ਼ਾਨਾ ਦਿਹਾੜੀ ਤੇ ਆਪਣਾ ਕੰਮ-ਧੰਦਾ ਕਰ ਕੇ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਔਖੀ ਘੜੀ ਹੈ ਜਿਸ ਕਾਰਨ ਉਨ•ਾਂ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।

FacebookTwitterEmailWhatsAppTelegramShare
Exit mobile version