ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ਮਹਿਲਾਵਾਂ-ਧੀਆਂ ਲਈ 1000 ਅਤੇ 1500 ਰੁਪਏ ਮਹੀਨਾਵਾਰ ਸਤਿਕਾਰ ਐਲਾਨ ‘ਤੇ ਜਾਗੋ ਕੱਢੀ

ਮਹਿਲਾਵਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਬਟਾਲਾ, 14 ਮਾਰਚ 2026 (ਮੰਨਨ ਸੈਣੀ)–ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ਮਹਿਲਾਵਾਂ-ਧੀਆਂ ਲਈ 1000 ਅਤੇ 1500 ਰੁਪਏ ਮਹੀਨਾਵਾਰ ਸਤਿਕਾਰ ਐਲਾਨ ‘ਤੇ ਜਾਗੋ ਕੱਢੀ ਗਈ ਅਤੇ ਮਹਿਲਾਵਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿਲ੍ਹੇ ਭਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਮਾਵਾਂ ਅਤੇ ਭੈਣਾਂ ਵੱਲੋਂ ਪੰਜਾਬ ਸਰਕਾਰ ਦੇ ਉਪਰਾਲਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਿਲਾਵਾਂ ਦੇ ਸਤਿਕਾਰ ਵਜੋਂ 1000 ਅਤੇ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਇਸ ਦੌਰਾਨ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਆਮ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਘਰੇਲੂ ਖਰਚੇ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ ਅਤੇ ਛੋਟੀ-ਮੋਟੀ ਲੋੜਾਂ ਲਈ ਵੀ ਕਈ ਵਾਰ ਘਰਾਂ ਵਿੱਚ ਸੋਚਣਾ ਪੈਂਦਾ ਹੈ। ਮਹੀਨਾਵਾਰ ਮਿਲਣ ਵਾਲੀ ਇਹ ਰਕਮ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਘਰੇਲੂ ਖਰਚਿਆਂ ਵਿੱਚ ਮਦਦਗਾਰ ਸਾਬਤ ਹੋਵੇਗੀ।

ਮਹਿਲਾਵਾਂ ਨੇ ਕਿਹਾ ਕਿ ਜਿਵੇਂ ਬਿਮਾਰੀ ਦੇ ਸਮੇਂ ਸਰਕਾਰੀ ਇਲਾਜ ਸਹੂਲਤਾਂ ਲੋਕਾਂ ਲਈ ਵੱਡਾ ਸਹਾਰਾ ਬਣਦੀਆਂ ਹਨ, ਉਸੇ ਤਰ੍ਹਾਂ ਇਹ ਆਰਥਿਕ ਸਹਾਇਤਾ ਵੀ ਆਮ ਘਰਾਂ ਲਈ ਸਮੇਂ ਦੀ ਵੱਡੀ ਲੋੜ ਸੀ। ਉਨ੍ਹਾਂ ਕਿਹਾ ਕਿ ਜੋ ਲੋਕ 1000 ਰੁਪਏ ਨੂੰ ਘੱਟ ਸਮਝਦੇ ਹਨ, ਉਹ ਆਮ ਘਰਾਂ ਦੀਆਂ ਮਹਿਲਾਵਾਂ ਤੋਂ ਪੁੱਛ ਕੇ ਵੇਖਣ ਕਿ ਇਹ ਰਕਮ ਕਿੰਨੀ ਮਹੱਤਵਪੂਰਨ ਹੈ ਅਤੇ ਇਹ ਰੋਜ਼ਾਨਾ ਦੀਆਂ ਲੋੜਾਂ ਪੂਰੀ ਕਰਨ ਵਿੱਚ ਕਿੰਨਾ ਯੋਗਦਾਨ ਪਾਉਂਦੀ ਹੈ।

ਮਹਿਲਾਵਾਂ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਨੇ ਮਹਿਲਾਵਾਂ ਦੀ ਭਲਾਈ ਦੇ ਨਾਮ ‘ਤੇ ਸਿਰਫ਼ ਐਲਾਨ ਕੀਤੇ, ਪਰ ਮਾਨ ਸਰਕਾਰ ਨੇ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ ਅਸਲ ਕਦਮ ਚੁੱਕੇ ਹਨ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਅਤੇ ਮਹਿਲਾ-ਹਿਤੈਸ਼ੀ ਫ਼ੈਸਲੇ ਲਗਾਤਾਰ ਲਏ ਜਾਂਦੇ ਰਹਿਣਗੇ।

Exit mobile version