ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਅਗਨੀਵੀਰ ਅਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਲਈ ਮੁਫ਼ਤ ਕੋਚਿੰਗ

ਪੰਜਾਬ ਸਰਕਾਰ ਵਲੋਂ ਕੈਂਪ ਦੀ ਟਰੇਨਿੰਗ ਦੌਰਾਨ ਯੁਵਕਾਂ ਨੂੰ ਰਿਹਾਇਸ਼, ਖਾਣਾ ਅਤੇ ਸਿਖਲਾਈ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ

ਗੁਰਦਾਸਪੁਰ,18 ਮਾਰਚ 2026 (ਮੰਨਣ ਸੈਣੀ )। ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਅਗਨੀਵਿਰ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟ੍ਰੇਨਿੰਗ ਕੈਂਪ ਵਿੱਚ ਦਾਖਲਾ ਸ਼ੁਰੂ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ-ਪਾਈਟ ਕੈਂਪ ਦੇ ਟਰੇਨਿੰਗ ਅਫ਼ਸਰ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਅਤੇ ਪੰਜਾਬ ਪੁਲਿਸ 2026 ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਿਖਲਾਈ ਮੁਫ਼ਤ ਦਿੱਤੀ ਜਾ ਰਹੀ ਹੈ। ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਹਨਾਂ ਦੀਆਂ 2-2 ਫੋਟੋ ਕਾਪੀਆਂ ਸਮੇਤ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਪਰਕ ਨੰਬਰਾਂ 62830-31125,94174-20125, 94647-56808 ਜਾਂ 94145-83847 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version