ਚੰਡੀਗੜ੍ਹ ਕਤਲਕਾਂਡ: AGTF ਨੇ ਦੋਵੇਂ ਮੁਲਜ਼ਮ ਕੈਥਲ ਤੋਂ ਕੀਤੇ ਗ੍ਰਿਫ਼ਤਾਰ, ਮੁੱਠਭੇੜ ਦੌਰਾਨ ਦੋਵੇਂ ਜ਼ਖ਼ਮੀ

ਚੰਡੀਗੜ੍ਹ, 19 ਮਾਰਚ 2026 (ਦੀ ਪੰਜਾਬ ਵਾਇਰ)। ਚਰਨਪ੍ਰੀਤ ਕਤਲਕਾਂਡ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਰਵਾਈ ਕਰਦਿਆਂ ਦੋਵੇਂ ਮੁੱਖ ਮੁਲਜ਼ਮਾਂ ਨੂੰ ਹਰਿਆਣਾ ਦੇ ਕੈਥਲ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਵੇਂ ਜ਼ਖ਼ਮੀ ਹੋ ਗਏ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਪਹਿਲਾ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਫ਼ਿਰੋਜ਼ਪੁਰ ਦਾ ਵਸਨੀਕ ਹੈ। ਉਹ ਕੁਝ ਸਮਾਂ ਪਹਿਲਾਂ ਮਲੇਸ਼ੀਆ ਤੋਂ ਨੇਪਾਲ ਦੇ ਰਸਤੇ ਅਵੈਧ ਤਰੀਕੇ ਨਾਲ ਭਾਰਤ ਵਾਪਸ ਆਇਆ ਸੀ। ਦੂਜਾ ਮੁਲਜ਼ਮ ਪ੍ਰੀਤਮ ਸ਼ਾਹ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਦੋਵਾਂ ਵਿਰੁੱਧ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਹਨ।

ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਕਤਲ ਵਿੱਚ ਵਰਤੀ ਗਈ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਏ ਹਨ।

Exit mobile version