ਵਿਵਾਦਤ ਵੀਡਿਓ ਤੋਂ ਬਾਅਦ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ ਲਿਆ, ਜਾਂਚ ਦੇ ਹੁਕਮ

ਚੰਡੀਗੜ੍ਹ, 21 ਮਾਰਚ 2026 (ਦੀ ਪੰਜਾਬ ਵਾਇਰ)। ਇੱਕ ਵਿਵਾਦਤ ਵੀਡਿਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਵਾਬਦੇਹੀ ਅਤੇ ਪਾਰਦਰਸ਼ਤਾ ਦੇ ਅਸੂਲਾਂ ‘ਤੇ ਕੋਈ ਸਮਝੌਤਾ ਨਹੀਂ ਕਰੇਗੀ।

ਇਹ ਕਾਰਵਾਈ ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਨੂੰ ਉਠਾਏ ਜਾਣ ਤੋਂ ਬਾਅਦ ਕੀਤੀ ਗਈ। ਮੁੱਖ ਮੰਤਰੀ ਦੀ ਇਸ ਤੁਰੰਤ ਕਾਰਵਾਈ ਨੂੰ ਸਰਕਾਰ ਵੱਲੋਂ ਜ਼ੀਰੋ ਟੌਲਰੈਂਸ ਨੀਤੀ ਦਾ ਅਮਲੀ ਸਬੂਤ ਦੱਸਿਆ ਜਾ ਰਿਹਾ ਹੈ।

Exit mobile version