ਗੁਰਦਾਸਪੁਰ, 23 ਮਾਰਚ 2026 (ਮੰਨਨ ਸੈਣੀ)– ਪੰਜਾਬ ਦੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਧਮਕੀਆਂ ਦੇਣ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਦੀਨਾਨਗਰ ਵਿੱਚ ਡਾ. ਗਗਨਦੀਪ ਸਿੰਘ ਦੇ ਖੁਦਕੁਸ਼ੀ ਕਰਨ ਤੋਂ ਬਾਅਦ, ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਡੀ ਗਿਣਤੀ ਵਿੱਚ ਮੰਡਲ ਪ੍ਰਧਾਨਾਂ ਤੇ ਕਾਰਕੁਨਾਂ ਨੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਅਤੇ ਸ਼ਹਿਰੀ ਮੰਡਲ ਪ੍ਰਧਾਨ ਰਾਕੇਸ਼ ਮਹਾਜਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਰੇ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ
ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਸਾੜਿਆ
