ਪਟਿਆਲਾ, 28 ਮਾਰਚ 2026 (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ (82 ਸਾਲ) ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮੋਹਾਲੀ ਦੇ ਮੈਕਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਲਾਲ ਸਿੰਘ ਵਿੱਤ ਮੰਤਰੀ ਦੇ ਅਹੁਦੇ ‘ਤੇ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਦੇ ਅਹੁਦੇ ‘ਤੇ ਵੀ ਸੁਸ਼ੋਭਿਤ ਰਹੇ ਸਨ। ਉਨ੍ਹਾਂ ਦੇ ਦਿਹਾਂਤ ਨਾਲ ਕਾਂਗਰਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
