ਗੁਰਦਾਸਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮਾਂ ਦੀ ਰਫ਼ਤਾਰ ਤੇਜ਼: ਵਿਧਾਇਕ ਪਾਹੜਾ ਵੱਲੋਂ ਨਬੀਪੁਰ ਕਾਲੋਨੀ ਵਿੱਚ ਉਦਘਾਟਨ

ਬਾਬਾ ਟਹਿਲ ਸਿੰਘ ਕਾਲੋਨੀ ਵਿੱਚ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ; ਨਬੀਪੁਰ ਵਿੱਚ ਜਲਦ ਨਵੀਂ ਪਾਣੀ ਦੀ ਟੈਂਕੀ ਬਣੇਗੀ

ਗੁਰਦਾਸਪੁਰ, 30 ਮਾਰਚ 2026 (ਮੰਨਣ ਸੈਣੀ)। ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮਾਂ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਵਾਰਡ ਨੰਬਰ 21 ਨਬੀਪੁਰ ਕਾਲੋਨੀ ਵਿੱਚ ਗਲੀਆਂ, ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਵਾਰਡ ਨੰਬਰ 3, ਗੁਰਦੁਆਰਾ ਬਾਬਾ ਟਹਲ ਸਿੰਘ ਕਾਲੋਨੀ ਵਿੱਚ ਗਲੀਆਂ ਪੱਕੀਆਂ ਕਰਨ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ।

ਨਬੀਪੁਰ ਕਾਲੋਨੀ ਵਿੱਚ ਹੋਏ ਉਦਘਾਟਨ ਸਮਾਰੋਹ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ, ਉਸ ਸਮੇਂ ਕਾਲੋਨੀ ਦੇ ਹਾਲਾਤ ਬਹੁਤ ਮਾੜੇ ਸਨ। ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਉਨ੍ਹਾਂ ਨੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਸੀ ਅਤੇ ਅੱਜ ਵੀ, ਭਾਵੇਂ ਵਿਰੋਧੀ ਧਿਰ ਵਿੱਚ ਬੈਠੇ ਹਨ, ਵਿਕਾਸ ਦੀ ਰਫ਼ਤਾਰ ਨੂੰ ਰੋਕਿਆ ਨਹੀਂ ਜਾ ਸਕਿਆ।

filter: 0; fileterIntensity: 0.0; filterMask: 0; captureOrientation: 0;
brp_mask:0;
brp_del_th:null;
brp_del_sen:null;
delta:null;
module: photo;hw-remosaic: false;touch: (-1.0, -1.0);sceneMode: 32768;cct_value: 0;AI_Scene: (-1, -1);aec_lux: 0.0;aec_lux_index: 0;albedo: ;confidence: ;motionLevel: -1;weatherinfo: null;temperature: 42;

ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਰੀਬ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ ਅਤੇ ਹਰ ਵਰਗ ਵਿੱਚ ਨਿਰਾਸ਼ਾ ਵਿਆਪੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਹਲਕੇ ਵਿੱਚ ਵਿਕਾਸ ਦੀ ਨਵੀਂ ਲਹਿਰ ਆਵੇਗੀ।

ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਨਬੀਪੁਰ ਕਾਲੋਨੀ ਵਿੱਚ ਪਾਣੀ ਦੀ ਸਪਲਾਈ ਦੀ ਵੱਡੀ ਸਮੱਸਿਆ ਸੀ, ਜਿਸ ਦੇ ਹੱਲ ਲਈ ਨਵੀਆਂ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਜਲਦ ਹੀ ਨਵੀਂ ਟੈਂਕੀ ਵੀ ਬਣਾਈ ਜਾਵੇਗੀ। ਸੀਵਰੇਜ ਦੀ ਸਮੱਸਿਆ ਵੀ ਦੂਰ ਕਰ ਦਿੱਤੀ ਗਈ ਹੈ ਅਤੇ ਬਾਕੀ ਅਧੂਰੇ ਕੰਮ ਨਗਰ ਕੌਂਸਲ ਵੱਲੋਂ ਮੁਕੰਮਲ ਕੀਤੇ ਜਾ ਰਹੇ ਹਨ।

ਦੂਜੇ ਪਾਸੇ, ਵਾਰਡ ਨੰਬਰ 3, ਗੁਰਦੁਆਰਾ ਬਾਬਾ ਟਹਲ ਸਿੰਘ ਕਾਲੋਨੀ ਵਿੱਚ ਗਲੀਆਂ ਪੱਕੀਆਂ ਕਰਨ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ। ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਮੌਕੇ ‘ਤੇ ਪਹੁੰਚ ਕੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕੱਚੀਆਂ ਗਲੀਆਂ ਕਾਰਨ ਮੀਂਹ ਦੇ ਮੌਸਮ ਵਿੱਚ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਸੀ। ਪਹਿਲਾਂ ਸੀਵਰੇਜ ਦਾ ਕੰਮ ਮੁਕੰਮਲ ਕੀਤਾ ਗਿਆ ਅਤੇ ਹੁਣ ਗਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ।

ਪ੍ਰਧਾਨ ਪਾਹੜਾ ਨੇ ਦਾਅਵਾ ਕੀਤਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕੰਮ ਲਗਾਤਾਰ ਜਾਰੀ ਹਨ ਅਤੇ ਕੋਈ ਵੀ ਕੰਮ ਅਧੂਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਮੌਜੂਦਾ ਸਰਕਾਰ ‘ਤੇ ਤਨਕੀਦ ਕਰਦਿਆਂ ਕਿਹਾ ਕਿ ਸਰਕਾਰ ਵਿਕਾਸ ਕਰਨ ਦੀ ਬਜਾਏ ਲੋਕਾਂ ਨੂੰ ਪਰੇਸ਼ਾਨ ਕਰਨ ਵਿੱਚ ਲੱਗੀ ਹੈ, ਜਦਕਿ ਸਥਾਨਕ ਪੱਧਰ ‘ਤੇ ਕੰਮ ਬਿਨਾਂ ਰੁਕਾਵਟ ਜਾਰੀ ਹਨ।

Exit mobile version