ਆਮ ਆਦਮੀ ਪਾਰਟੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇਣ ਲਈ ਵਚਨਬੱਧ
ਧਾਰੀਵਾਲ, 31 ਮਾਰਚ 2026 (ਮੰਨਨ ਸੈਣੀ )। ਕਾਦੀਆਂ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਧਾਰੀਵਾਲ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਸ਼੍ਰੀਮਤੀ ਸ਼ਰਨਜੀਤ ਕੌਰ ਧਰਮਪਤਨੀ ਸਰਪੰਚ ਹਰਪਾਲ ਸਿੰਘ ਕੰਗ ਅਤੇ ਗੁਰਦੀਪ ਸਿੰਘ ਸੰਧੂ ਨੇ ਵਾਈਸ ਚੇਅਰਮੈਨ ਨੇ ਅਹੁਦਾ ਸੰਭਾਲਿਆ।
ਇਸ ਮੌਕੇ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇੇਅਰਪਰਸਨ ਸ੍ਰੀਮਤੀ ਸ਼ਰਨਜੀਤ ਕੌਰ ਅਤੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੂੰ ਮੁਬਾਰਕਬਾਦ ਦਿੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਹੂਲਤਾਂ ਜਲਦ ਤੋਂ ਜਲਦ ਲਾਭ ਪੁਜਦਾ ਹੋ ਸਕੇ।
ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ । ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ 1000 ਰੁਪਏ ਤੇ 1500 ਰੁਪਏ ਮੁਹੱਈਆ ਕਰਵਾਏ ਗਏ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਵਸਨੀਕ ਨੂੰ 10 ਲੱਖ ਰੁਪਏ ਕੈਸ਼ਲੈੱਸ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ।
ਇਸ ਮੌਕੇ ਚੇਅਰਪਰਸਨ ਸ਼੍ਰੀਮਤੀ ਸ਼ਰਨਜੀਤ ਕੌਰ ਅਤੇ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਮਿਹਨਤ ਤੇ ਲਗਨ ਨਿਭਾਉਣਗੇ ਅਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਬੀ.ਡੀ.ਪੀ.ਓ.ਧਾਰੀਵਾਲ ਕੁਲਜਿੰਦਰ ਸਿੰਘ ਚਾਹਲ, ਚੇਅਰਮੈਨ ਡਾਕਟਰ ਜਸਪਾਲ ਸਿੰਘ ਪੰਧੇਰ, ਪ੍ਰਧਾਨ ਅਸ਼ਵਨੀ ਦੁੱਗਲ, ਸਰਪੰਚ ਗੁਰਸਾਹਿਬ ਸਿੰਘ ਦੇਵੀਦਾਸਪੁਰ, ਸਰਪੰਚ ਗੁਰਨਾਮ ਸਿੰਘ ਆਲੋਵਾਲ,ਸਰਪੰਚ ਗੁਰਦੇਵ ਸਿੰਘ ਤੁੰਗ, ਅਮਰਜੀਤ ਸਿੰਘ ਲਾਡੀ, ਸਰਪੰਚ ਜਤਿੰਦਰ ਜੱਜ, ਸਤੀਸ਼ ਸੋਹਲ, ਹਰਦੇਵ ਸਿੰਘ ਦੇਬੀ, ਨੌਨੀ ਖੋਸਲਾ,ਜਗਦੀਸ਼ ਧਾਰੀਵਾਲ, ਸੋਨੂੰ ਰੰਧਾਵਾ ਰਣੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ ।
