ਰਾਘਵ ਚੱਢਾ ਦੀ ਥਾਂ ਲੈਣਗੇ ਡਾ. ਮਿੱਤਲ, ਪਾਰਟੀ ਨੇ ਸਕੱਤਰੇਤ ਨੂੰ ਭੇਜਿਆ ਅਧਿਕਾਰਤ ਪੱਤਰ
ਚੰਡੀਗੜ੍ਹ, 2 ਅਪ੍ਰੈਲ 2026 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੂੰ ਉੱਚ ਸਦਨ ਵਿੱਚ ਆਪਣਾ ਨਵਾਂ ਡਿਪਟੀ ਲੀਡਰ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਇਸ ਸਬੰਧੀ ਰਾਜ ਸਭਾ ਸਕੱਤਰੇਤ ਨੂੰ ਅਧਿਕਾਰਤ ਪੱਤਰ ਭੇਜ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਹੀ ਰਾਜ ਸਭਾ ਸਾਂਸਦ ਰਾਘਵ ਚੱਢਾ ਕੋਲ ਸੀ। ਡਾ. ਮਿੱਤਲ ਹੁਣ ਉਨ੍ਹਾਂ ਦੀ ਥਾਂ ਇਹ ਭੂਮਿਕਾ ਨਿਭਾਉਣਗੇ।
ਡਾ. ਮਿੱਤਲ ਦੀ ਇਸ ਅਹੁਦੇ ‘ਤੇ ਨਿਯੁਕਤੀ ਨੂੰ ਪਾਰਟੀ ਦੀ ਸੰਸਦੀ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
