ਗੁਰਦਾਸਪੁਰ, 8 ਅਪ੍ਰੈਲ 2026 (ਮੰਨਨ ਸੈਣੀ)– ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਗੁਰਦਾਸਪੁਰ ਦੇ ਬੱਬਰੀ ਬਾਈਪਾਸ ‘ਤੇ ਹੋਏ ਭਿਆਨਕ ਸੜਕ ਬੱੱਸ ਹਾਦਸੇ ਵਿੱਚ ਜਖਮੀਆਂ ਦਾ ਹਾਲ ਪੁੱਛਣ ਲਈ ਸਿਵਲ ਹਸਪਤਾਲ, ਬੱਬਰੀ ਗੁਰਦਾਸਪੁਰ ਵਿਖੇ ਪਹੁੰਚੇ ਤੇ ਡਾਕਟਰਾਂ ਕੋਲੋਂ ਜਖਮੀਆਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਐੱਸ.ਐਮ.ਓ ਗੁਰਦਾਸਪੁਰ ਰਮਨਦੀਪ ਸਿੰਘ ਅਤੇ ਡਾਕਟਰ ਰਮੇਸ਼ ਅੱਤਰੀ ਐੱਸ.ਐਮ ਓ ਕਲਾਨੌਰ ਵੀ ਮੌਜੂਦ ਸਨ। ਹਾਦਸੇ ਵਿੱਚ ਕਰੀਬ 20 ਸਵਾਰੀਆਂ ਜਖਮੀ ਹੋਈਆਂ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਜਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਸਬੰਧੀ ਸਿਹਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ। ਉਨ੍ਹਾਂ ਜਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ।
ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਅਤੇ ਵੱਖ ਵੱਖ ਹਸਪਤਾਲਾਂ ਅੰਦਰ ਪਹੁੰਚਾਇਆ ਅਤੇ ਲੋਕਾਂ ਵਲੋਂ ਵੀ ਪੂਰਾ ਸਹਿਯੋਗ ਕੀਤਾ ਗਿਆ।
