ਵੋਟਰ ਸੂਚੀ ਦੀ ਸੁਧਾਈ ਲਈ ਯੋਗਤਾ ਮਿਤੀ 23 ਅਪ੍ਰੈਲ 2026 ਨਿਰਧਾਰਿਤ ਕੀਤੀ
ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ 5 ਮਈ 2026 ਨੂੰ ਹੋਵੇਗੀ
ਗੁਰਦਾਸਪੁਰ 11 ਅਪ੍ਰੈਲ 2026 (ਮੰਨਨ ਸੈਣੀ )। ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪੱਤਰ ਅਨੁਸਾਰ ਨਗਰ ਨਿਗਮ/ਨਗਰ ਕੌਂਸਲ ਦੀਆਂ ਆਮ/ਜਿਮਨੀ ਚੋਣਾਂ 2026 ਕਰਵਾਉਣ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 15 ਅਪ੍ਰੈਲ (ਬੁੱਧਵਾਰ) ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 17 ਅਪ੍ਰੈਲ (ਸ਼ੁੱਕਰਵਾਰ) ਤੋਂ 23 ਅਪ੍ਰੈਲ (ਵੀਰਵਾਰ) ਤੱਕ ਭਰੇ ਜਾ ਸਕਦੇ ਹਨ (ਵਿਸ਼ੇਸ਼ ਮੁਹਿੰਮ 20 ਅਤੇ 21 ਅਪ੍ਰੈਲ.2026 ਨੂੰ), ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ (ਵੀਰਵਾਰ) ਤੱਕ ਅਤੇ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ 05 ਮਈ 2026 (ਮੰਗਲਵਾਰ) ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ/ਨਗਰ ਕੌਂਸਲਾਂ ਦੀ ਆਮ/ਜਿਮਨੀ ਚੋਣਾਂ 2026 ਲਈ ਵੋਟਰ ਸੂਚੀ ਦੀ ਸੁਧਾਈ ਲਈ ਯੋਗਤਾ ਮਿਤੀ 23 ਅਪ੍ਰੈਲ 2026 ਨਿਰਧਾਰਿਤ ਕੀਤੀ ਗਈ ਹੈ।
ਇਸ ਲਈ ਉਕਤ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਪ੍ਰਾਪਤ ਹੋਏ ਪੱਤਰ ਦੀ ਕਾਪੀ ਉੱਪ ਮੰਡਲ ਮੈਜਿਸਟਰੇਟ-ਕਮ- ਚੋਣ ਰਜਿਸ਼ਟੇਸ਼ਨ ਅਫਸਰ ਦੀਨਾ ਨਗਰ, ਗੁਰਦਾਸਪੁਰ, ਬਟਾਲਾ ਅਤੇ ਫਤਹਿਗੜ੍ਹ ਚੂੜੀਆਂ (ਨਗਰ ਨਿਗਮ/ਕੌਂਸਲ ਚੋਣਾਂ 2026 ) ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਕਮਿਸ਼ਨ ਵਲੋਂ ਭੇਜੇ ਗਏ ਪੱਤਰ ਵਿਚ ਦਰਜ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਨਗਰ ਨਿਗਮ/ਨਗਰ ਕੌਂਸਲ ਦੀਆਂ ਆਮ ਚੋਣਾਂ-2026 ਲਈ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਤਿਆਰ ਕਰਨੀਆਂ ਯਕੀਨੀ ਬਣਾਈਆਂ ਜਾਣਾ। ਇਸ ਸਬੰਧੀ ਲੋੜੀਂਦਾ ਡਾਟਾ ਮਾਨਯੋਗ ਰਾਜ ਚੋਣ ਕਮਿਸ਼ਨ ਵਲੋਂ ਇਸ ਦਫਤਰ ਵਿਖੇ ਪ੍ਰਾਪਤ ਹੋ ਚੁੱਕਾ ਹੈ ਉਹ ਵੀ ਇਸ ਦਫਤਰ ਪਾਸੋਂ ਅੱਜ ਪ੍ਰਾਪਤ ਕਰਨਾ ਯਕੀਨੀ ਬਣਾਇਆ ਜਾਵੇ।
