ਗੁਰਦਾਸਪੁਰ ਪੁਲਿਸ ਨੇ ਬੱਬਰੀ ਬਾਈਪਾਸ ਤੋਂ 1 ਕਿਲੋ ਅਫ਼ੀਮ ਸਮੇਤ ਇੱਕ ਮੁਲਜ਼ਮ ਕੀਤਾ ਗ੍ਰਿਫ਼ਤਾਰ

ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ, ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ

ਗੁਰਦਾਸਪੁਰ, 12 ਅਪ੍ਰੈਲ 2026 (ਮੰਨਨ ਸੈਣੀ)। ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਪਾਰਟੀ ਨੇ ਐਤਵਾਰ ਇੱਕ ਕਿੱਲੋਂ ਅਫ਼ੀਮ ਸਹਿਤ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਦਰ ਦੀ ਪੁਲਿਸ ਵੱਲੋਂ ਇਸ ਸੰਬੰਧੀ ਐਨ.ਡੀ.ਪੀ.ਸੀ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

ਮੁਲਜ਼ਮ ਦੀ ਪਹਿਚਾਨ ਚਾਗੂਵਾਲ ਨਿਵਾਸੀ ਤਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਤੌਰ ਤੇ ਹੋਈ ਹੈ ਜਿਸ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ।

ਸ਼ਿਕਾਇਤਕਰਤਾ ਏਐੱਸਆਈ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਕਤ ਨੂੰ ਬੱਬਰੀ ਨਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਬੱਸ ਤੋਂ ਉੱਤਰ ਕੇ ਕਿਸੇ ਦਾ ਇੰਤਜਾਰ ਕਰ ਰਿਹਾ ਸੀ ਅਤੇ ਸ਼ੱਕ ਪੈਣ ਤੇ ਇਸ ਦੀ ਤਲਾਸ਼ੀ ਲਈ ਗਈ ਤੇ 1 ਕਿਲੋਂ ਅਫ਼ੀਮ ਬਰਾਮਦ ਕੀਤੀ ਗਈ। ਮੁਲਜ਼ਮ ਖਿਲਾਫ਼ 12 ਅਪ੍ਰੈਲ 2026, ਧਾਰਾ 18-ਬੀ/61/85 ਐੱਨ.ਡੀ.ਪੀ.ਐੱਸ. ਐਕਟ ਅਧੀਨ ਥਾਣਾ ਸਦਰ ਗੁਰਦਾਸਪੁਰ ਵਿੱਚ ਦਰਜ ਕੀਤੀ ਗਈ ਹੈ।

Exit mobile version