ਗੁਰਦਾਸਪੁਰ, 15 ਅਪ੍ਰੈਲ 2026 (ਮੰਨਨ ਸੈਣੀ)– ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ 10ਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਬਹੁਤ ਹੀ ਸ਼ਾਨਦਾਰ ਰਿਹਾ । ਜਿਸ ਵਿੱਚ ਵਿਦਿਆਰਥੀ ਸੰਯਮ ਮਹਾਜਨ ਪੁੱਤਰ ਵਿਨਯ ਕੁਮਾਰ 92 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲੇ ਸਥਾਨ ‘ਤੇ ਰਿਹਾ । ਹਰਗੁਣਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ 90 ਫੀਸਦੀ ਅੰਕ ਲੈ ਕੇ ਦੂਜੇ ਸਥਾਨ ਤੇ ਰਹੀ। ਮਾਨਯਾ ਸ਼ਰਮਾ ਪੁੱਤਰੀ ਸੰਜੀਵ ਕੁਮਾਰ 89 ਫੀਸਦੀ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਲਕਸ਼ ਅੱਤਰੀ ਪੁੱਤਰ ਸਲਵਿੰਦਰ ਕੁਮਾਰ ਨੇ 87 ਫੀਸਦੀ ਅੰਕ ਲੈ ਕੇ ਚੌਥੇ ਸਥਾਨ ਤੇ ਰਿਹਾ। ਮਹਿਕਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਨੇ 84 ਫੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਿਲ ਕੀਤਾ ਅਤੇ ਲਵਿਸ਼ ਕੌਰ ਪੁੱਤਰੀ ਰਜਿੰਦਰ ਸਿੰਘ ਨੇ 83 ਫੀਸਦੀ ਅੰਕ ਲੈ ਕੇ ਛੇਵਾਂ ਸਥਾਨ ਹਾਸਿਲ ਕੀਤਾ।ਬਾਕੀ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਹਾਸਿਲ ਕੀਤੇ ਹਨ। ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀਮਤੀ ਅਰਚਨਾ, ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪ੍ਰਿੰਸੀਪਲ ਸੰਦੀਪ ਅਰੋੜਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਲਗਨ ਸਦਕਾ ਹੀ ਸਕੂਲ ਸ਼ਾਨਦਾਰ ਨਤੀਜੇ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਖੇਡਾਂ ਜਿਵੇਂ ਕਰਾਟੇ, ਬੈਡਮਿੰਟਨ, ਬਾਸਕਿਟ ਬਾਲ, ਵਾਲੀਬਾਲ ਆਦਿ ਕਰਵਾਈਆਂ ਜਾਂਦੀਆਂ ਹਨ ਅਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਜਾਗਰ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਹੀ ਪੜ੍ਹਾਈ ਵਿੱਚ ਦਿਲਚਸਪੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਤਾਲਮੇਲ ਬਣਿਆ ਰਹੇਗਾ।
ਮਾਪੇ ਅਤੇ ਵਿਦਿਆਰਥੀ ਨਤੀਜੇ ਤੋਂ ਬਹੁਤ ਉਤਸ਼ਾਹਿਤ ਅਤੇ ਖੁਸ਼ ਸਨ। ਵਿਦਿਆਰਥੀਆਂ ਨੇ ਕਿਹਾ ਕਿ ਸਾਡੇ ਕੋਲ ਸਭ ਤੋਂ ਵਧੀਆ ਅਧਿਆਪਕ ਸਨ ਜੋ ਸਾਨੂੰ ਅਕਾਦਮਿਕ ਅਤੇ ਕਰੀਅਰ ਕੌਂਸਲਿੰਗ ਦੋਵਾਂ ਪੱਖੋਂ ਪੜ੍ਹਾਉਂਦੇ ਸਨ ਅਤੇ ਮਾਰਗਦਰਸ਼ਨ ਕਰਦੇ ਸਨ, ਸਕੂਲ ਪ੍ਰਬੰਧਨ ਅਤੇ ਪ੍ਰਿੰਸੀਪਲ ਦੇ ਨਿਰੰਤਰ ਸਮਰਥਨ ਨਾਲ ਅਸੀਂ ਅੱਜ ਇਹ ਮੁਕਾਮ ਹਾਸਲ ਕੀਤਾ ਹੈ।
