ਪ੍ਰਧਾਨ ਅਨੂ ਗੰਡੋਤਰਾ ਨੇ ਕਿਹਾ, ਨਸ਼ਾ ਸਮਾਜਿਕ ਬੁਰਾਈ, ਜਵਾਨ ਪੀੜ੍ਹੀ ਨੂੰ ਬਚਾਉਣ ਲਈ ਹਰ ਵਰਗ ਅੱਗੇ ਆਵੇ
ਗੁਰਦਾਸਪੁਰ, 16 ਅਪ੍ਰੈਲ 2026 (ਮੰਨਨ ਸੈਣੀ)। ਪੰਜਾਬ ਦੇ ਮਾਣਯੋਗ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਗੁਰਦਾਸਪੁਰ ਆਗਮਨ ‘ਤੇ ਸ੍ਰੀ ਸਨਾਤਨ ਚੇਤਨਾ ਮੰਚ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੰਚ ਦੇ ਪ੍ਰਧਾਨ ਅਨੂ ਗੰਡੋਤਰਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਗਵਰਨਰ ਸਾਹਿਬ ਨੂੰ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਅਨੂ ਗੰਡੋਤਰਾ ਨੇ ਕਿਹਾ ਕਿ ਮਾਣਯੋਗ ਗਵਰਨਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਨਸ਼ਾ-ਵਿਰੋਧੀ ਮੁਹਿੰਮ ਸਮਾਜ ਲਈ ਅਤਿਅੰਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਜੋ ਨੌਜਵਾਨ ਪੀੜ੍ਹੀ ਨੂੰ ਖ਼ਤਰੇ ਵਿੱਚ ਪਾ ਰਹੀ ਹੈ, ਅਤੇ ਇਸ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਜ਼ਰੂਰੀ ਹੈ।
ਗੰਡੋਤਰਾ ਨੇ ਭਰੋਸਾ ਦਿਵਾਇਆ ਕਿ ਸ੍ਰੀ ਸਨਾਤਨ ਚੇਤਨਾ ਮੰਚ ਗੁਰਦਾਸਪੁਰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਵੇਗਾ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਮੰਚ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਸਮਾਜਿਕ ਸਰਗਰਮੀਆਂ ਰਾਹੀਂ ਨਸ਼ਾਮੁਕਤ ਸਮਾਜ ਦੀ ਸਿਰਜਣਾ ਲਈ ਯਤਨ ਹੋਰ ਤੇਜ਼ ਕੀਤੇ ਜਾਣਗੇ ਅਤੇ ਸਰਕਾਰ ਤੇ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।
ਇਸ ਮੌਕੇ ਭਰਤ ਗਾਬਾ ਅਤੇ ਰਿੰਕੂ ਮਹਾਜਨ ਵੀ ਹਾਜ਼ਰ ਸਨ।
