ਗੁਰਦਾਸਪੁਰ, 23 ਅਪ੍ਰੈਲ 2026 (ਮੰਨਨ ਸੈਣੀ )। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 225969 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 218723 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਕੀਤੀ ਜਾ ਰਹੀ। ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ 65 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 90 ਫੀਸਦ ਬਣਦੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਫਸਲ ਦੀ ਆਮਦ ਦਿਨੋ ਦਿਨ ਵਧ ਰਹੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਦੱਸਣਯੋਗ ਹੈ ਕਿ ਪਨਗਰੇਨ ਵਲੋਂ 62301 ਮੀਟਰਕ ਟਨ, ਮਾਰਕਫੈੱਡ ਵਲੋਂ 62699 ਮੀਟਰਕ ਟਨ, ਪਨਸਪ ਵਲੋਂ 47979 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 39657 ਅਤੇ ਐੱਫ ਸੀ ਆਈ ਵਲੋਂ 6087 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
