Close

Recent Posts

CORONA ਗੁਰਦਾਸਪੁਰ ਪੰਜਾਬ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ
  • PublishedJune 4, 2021

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਬਿਨੈ ਕਰਨ ਦੀ ਅਪੀਲ

ਚੰਡੀਗੜ, 4 ਜੂਨ। ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜਿਿਲਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। ਉਨਾਂ ਦੱਸਿਆ ਕਿ ਇਨਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ sswcd.punjab.gov.in  ਉਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਨਿਰੋਲ ਮਾਣਭੱਤੇ ਉਤੇ ਆਧਾਰ ਉਤੇ ਕੀਤੀ ਜਾਣੀ ਭਰਤੀ ਸਬੰਧੀ ਵੇਰਵੇ ਲਈ ਸਬੰਧਤ ਜ਼ਿਲੇ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲਾ ਪ੍ਰੋਗਰਾਮ ਅਫਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫਸਰ ਦੇ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸੂਬੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।    

Written By
The Punjab Wire