ਚੰਡੀਗੜ੍ਹ, 13 ਅਗਸਤ: ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021 ਰਾਹੀਂ ਵੈਟਰਨਰੀ ਇੰਸਪੈਕਟਰ ਦੀਆਂ 866 ਆਸਾਮੀਆਂ ਭਰਨ ਲਈ ਮਿਤੀ 22.08.2021 ਨੂੰ ਲਿਖਤੀ ਪ੍ਰੀਖਿਆ ਲਈ ਜਾਣੀ ਸੀ, ਪ੍ਰੰਤੂ ਕੁੱਝ ਤਕਨੀਕੀ/ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆ ਨੂੰ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਭਰਤੀ ਸਬੰਧੀ ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹਨ। ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ, ਜਿਵੇਂ ਕਿ ਮੱਛੀ ਪਾਲਣ ਅਫਸਰ, ਕਲਰਕ ਲੀਗਲ ਦੇ ਉਮੀਦਵਾਰਾਂ ਦੀ ਬੋਰਡ ਵੱਲੋਂ ਕੌਂਸਲਿੰਗ ਕੀਤੀ ਜਾ ਚੁੱਕੀ ਹੈ ਅਤੇ ਅਤੇ ਸਕੂਲ ਲਾਇਬਰੇਰੀਅਨ ਦੇ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 11 ਅਗਸਤ ਤੋਂ 18 ਅਗਸਤ ਤੱਕ ਕੀਤੀ ਜਾ ਰਹੀਂ ਹੈ। ਕੌਂਸਲਿੰਗ ਦੌਰਾਨ ਵਿਦਿਅਕ/ਤਕਨੀਕੀ ਯੋਗਤਾ ਰੱਖਣ ਵਾਲੇ ਯੋਗ ਉਮੀਦਵਾਰਾਂ ਦੇ ਨਾਵਾਂ ਦੀਆਂ ਸਿਫਾਰਸ਼ਾਂ ਸਬੰਧਤ ਵਿਭਾਗਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਜਲਦੀ ਹੀ ਭੇਜ ਦਿੱਤੀਆ ਜਾਣਗੀਆਂ।
Recent Posts
- ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਵਪਾਰੀਆਂ ਨਾਲ ਅਹਿਮ ਮੀਟਿੰਗ, ਮੈਨੀਫੈਸਟੋ ਲਈ ਮੰਗੇ ਸੁਝਾਅ: ਅਵਿਨਾਸ਼ ਰਾਏ ਖੰਨਾ
- ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ
- ਸੂਬੇ ਦੀ ਭਾਈਚਾਰਕ ਸਾਂਝ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਇਆ ਇਹ ਗੱਠਜੋੜ: ਵਿਧਾਇਕ ਅਸ਼ਵਨੀ ਸ਼ਰਮਾ
- ਭਾਜਪਾ-ਅਕਾਲੀ ਦਲ (ਬਾਦਲ) ਦਾ ‘ਠੱਗ ਜੋੜ’ 2 ਪੰਜਾਬ ਵਿਰੋਧੀ ਪਾਰਟੀਆਂ ਦਾ ਨਾਪਾਕ ਗਠਜੋੜ ਹੈ ਜੋ ਪੰਜਾਬ ਵਿੱਚ 750 ਕਿਸਾਨਾਂ ਦੀਆਂ ਮੌਤਾਂ, ਬੇਅਦਬੀ ਅਤੇ ਨਸ਼ਿਆਂ ਦੇ ਕਹਿਰ ਲਈ ਜ਼ਿੰਮੇਵਾਰ ਹਨ: ਹਰਪਾਲ ਸਿੰਘ ਚੀਮਾ