ਗੁਰਦਾਸਪੁਰ, 19 ਨਵੰਬਰ (ਮੰਨਣ ਸੈਣੀ)। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋ ਖੇਤੀ ਕਾਨੂੰਨ ਰੱਦ ਕਰਨ ਦਾ ਸਵਾਗਤ ਕਰਦਿਆ ਇਸ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਕਰਾਰ ਦੱਸਿਆ।ਆਪਣੇ ਟਵੀਟ ਵਿੱਚ ਰੰਧਾਵਾ ਨੇ ਇਹ ਵਧਾਈ ਸੰਦੇਸ਼ ਦੇਂਦਿਆ ਕਿਹਾ ਕਿ ਭਾਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਬਹੁਤ ਦੇਰੀ ਨਾਲ ਹੋਇਆ ਹੈ ਪਰ ਇਸ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਲੋਕਤੰਤਰ ਦੀ ਵਿਸ਼ਾਲ ਸ਼ਕਤੀ ਨੂੰ ਦਰਸਾਇਆ ਹੈ। ਉਹਨਾਂ ਆਪਣੇ ਸ਼ਹੀਦ ਕਿਸਾਨਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਕੀਤਾ,ਜਿਹਨਾ ਦੀ ਬਦੌਲਤ ਅੱਜ ਪੰਜਾਬ ਨੂੰ ਜਿੱਤ ਪ੍ਰਾਪਤ ਹੋਈ।
Recent Posts
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
- ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ
- ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ