Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਦੇਸ਼ ਪੰਜਾਬ ਮੁੱਖ ਖ਼ਬਰ

ਸੋਨੀ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕੀਤੀ ਗਈ ਅਹਿਮ ਮੀਟਿੰਗ

ਸੋਨੀ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਕੀਤੀ ਗਈ ਅਹਿਮ ਮੀਟਿੰਗ
  • PublishedNovember 22, 2021

ਸਿਹਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ: ਓ.ਪੀ. ਸੋਨੀ

ਚੰਡੀਗੜ੍ਹ: 22 ਨਵੰਬਰ: ਪੰਜਾਬ ਰਾਜ ਦੇ ਸਿਹਤ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਜਾ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਉਪ ਮੁੱਖ ਮੰਤਰੀ ਓ.ਪੀ.ਸੋਨੀ ਜੋ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਇੰਚਾਰਜ ਮੰਤਰੀ ਵੀ ਹਨ, ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਮੁਲਾਜ਼ਮ ਯੂਨੀਅਨਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

 ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਉਨ੍ਹਾਂ ਮੰਗਾਂ ਦੀ ਪੂਰਤੀ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਰਣਨੀਤੀ ਬਣਾਈ ਗਈ ।
ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮਿਤੀ 23 ਨਵੰਬਰ 2021 ਨੂੰ ਦੁਪਹਿਰ 12 ਵਜੇ ਇੱਕ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਵਿੱਤ ਵਿਭਾਗ ਦੇ ਸਕੱਤਰ ਨੂੰ ਵੀ ਇਸ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਮੰਗਾਂ ਦੀ ਪੂਰਤੀ ਵਿੱਚ ਕਿਸੇ ਵੀ ਵਿੱਤੀ ਰੁਕਾਵਟ ਨੂੰ ਬਿਨਾਂ ਕਿਸੇ ਦੇਰੀ ਦੇ ਮੌਕੇ ’ਤੇ ਹੀ ਹੱਲ ਕੀਤਾ ਜਾ ਸਕੇ।

ਸ਼੍ਰੀ ਸੋਨੀ ਨੇ ਕਿਹਾ ਕਿ ਉਹ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜੋ ਕਰਮਚਾਰੀ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਉਣ। ਉਨ੍ਹਾਂ ਧਰਨਾਕਾਰੀ ਮੁਲਾਜ਼ਮ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੰਮ ’ਤੇ ਪਰਤਣ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਅੱਜ ਦੀ ਮੀਟਿੰਗ ਵਿੱਚ ਐਮ.ਡੀ. ਪੀਐਚਐਸਸੀ ਭੁਪਿੰਦਰ ਸਿੰਘ, ਐਮ.ਡੀ. ਐਨਐਚਐਮ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਅੰਦੇਸ਼, ਡਾਇਰੈਕਟਰ ਸਿਹਤ ਸੇਵਾਵਾਂ ਡਾ.ਓ.ਪੀ.ਗੋਜਰਾ ਹਾਜ਼ਰ ਹੋਏ।

Written By
The Punjab Wire