Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਹੋਰ ਗੁਰਦਾਸਪੁਰ

ਲੋਕਾਂ ਨੂੰ ਬਰੂਹਾਂ ’ਤੇ ਸੇਵਾਵਾਂ ਪ੍ਰਦਾਨ ਕਰਨ ਵਿਚ ਸਫਲ ਰਿਹਾ ‘ਸੁਵਿਧਾ ਕੈਂਪ’

ਲੋਕਾਂ  ਨੂੰ ਬਰੂਹਾਂ ’ਤੇ ਸੇਵਾਵਾਂ ਪ੍ਰਦਾਨ ਕਰਨ ਵਿਚ ਸਫਲ ਰਿਹਾ ‘ਸੁਵਿਧਾ ਕੈਂਪ’
  • PublishedDecember 16, 2021

ਲੋਕਾਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ

ਗੁਰਦਾਸਪੁਰ ਤੋਂ ਇਲਾਵਾ ਦੀਨਾਨਗਰ, ਕਲਾਨੋਰ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਲੱਗੇ ‘ਸੁਵਿਧਾ ਕੈਂਪ’- ਕੱਲ੍ਹ 17 ਦਸੰਬਰ ਨੂੰ ਲੱਗਣਗੇ ‘ਸੁਵਿਧਾ ਕੈਂਪ’

ਗੁਰਦਾਸਪੁਰ, 16 ਦਸੰਬਰ  ( ਮੰਨਣ ਸੈਣੀ )। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰੋਜ਼ਮੱਰਾ ਦੀਆਂ ਸੇਵਾਵਾਂ ਉਨਾਂ ਦੀਆਂ ਬਰੂਹਾਂ ’ਤੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ‘ਸੁਵਿਧਾ ਕੈਂਪ’ ਦੀ ਲੜੀ ਦੇ ਪਹਿਲੇ ਦਿਨ ਲੋਕਾਂ ਨੇ ਸੇਵਾਵਾਂ ਦਾ ਲਾਭ ਲਿਆ। ਵੱਖ-ਵੱਖ ਵਿਭਾਗਾਂ ਵਲੋਂ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਲਈ 20 ਦੇ ਕਰੀਬ ਸਟਾਲ ਲਗਾਏ ਗਏ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਚ ਲੱਗੇ ਕੈਂਪ ਸਬੰਧੀ ਹਰਜਿੰਦਰ ਸਿੰਘ ਸੰਧੂ ਡੀਡੀਪੀਓ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਸੁਵਿਧਾ ਕੈਂਪ ਲਗਾਏ ਗਏ ਹਨ। ਇਸ ਮੌਕੇ ਉਨਾਂ ਸਾਰੇ ਸਟਾਲਾਂ ’ਤੇ ਜਾ ਲੋਕਾਂ ਨਾਲ ਗੱਲਬਾਤ ਕੀਤੀ ਤੇ ਕਰਮਚਾਰੀਆਂ ਕੋਲੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਜਾ ਜਾਇਜ਼ਾ ਲਿਆ।

ਉਨਾਂ ਲੋਕਾਂ ਨੂੰ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਾਹਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੇ ਕੈਂਪ ਕੱਲ੍ਹ 17 ਦਸੰਬਰ ਨੂੰ ਵੀ ਲਗਾਏ ਜਾਣਗੇ, ਇਸ ਲਈ ਲੋਕਾਂ ਇਨਾਂ ਸੁਵਿਧਾ ਕੈਂਪ ਵਿਚ ਜਾ ਕੇ ਲਾਭ ਪ੍ਰਾਪਤ ਕਰਨ। ਉਨਾਂ ਅੱਗੇ ਦੱਸਿਆ ਕਿ ਸੁਵਿਧਾ ਕੈਂਪ ਵਿਚ ਲੋਕਾਂ ਨੂੰ 5-5 ਮਰਲੇ ਦਾ ਪਲਾਟ, 2 ਕਿਲੋਵਾਟ ਤਕ ਬਿਜਲੀ ਦੇ ਬਿੱਲ ਮਾਫ ਕਰਨ, ਬੁਢਾਪਾ ਤੇ ਵਿਧਵਾ ਆਦਿ ਪੈਨਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਕੋਵਿਡ ਵਿਰੋਧੀ ਵੈਕਸੀਨ, ਵਜੀਫਾ ਤੇ ਸ਼ਗਨ ਸਕੀਮ ਸਮੇਤ ਵੱਖ-ਵੱਖ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ।

ਦੱਸਣਯੋਗ ਹੈ ਕਿ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਸਾਪੁਰ ਤੋ ਇਲਾਵਾ ਐਸ.ਐਸ.ਐਮ ਕਾਲਜ ਦੀਨਾਨਗਰ, ਬੀ.ਡੀ.ਪੀ.ਓ ਦਫਤਰ ਕਲਾਨੋਰ ਤੇ ਡੇਰਾ ਬਾਬਾ ਨਾਨਕ ਅਤੇ ਸ਼ਿਵ ਆਡੋਟੋਰੀਅਮ ਬਟਾਲਾ ਵਿਖੇ ਵੀ ‘ਸੁਵਿਧਾ ਕੈਂਪ’ ਲਗਾਏ ਗਏ ਅਤੇ ਇਸੇ ਤਰ੍ਹਾਂ ਕੱਲ੍ਹ 17 ਦਸੰਬਰ ਨੂੰ ਵੀ ਇਨਾਂ ਪੰਜਾਂ ਥਾਵਾਂ ’ਤੇ ਸੁਵਿਧਾ ਕੈਂਪ’ ਲੱਗਣਗੇ।

Written By
The Punjab Wire