ਨਵੀਂ ਦਿੱਲੀ, 26 ਫਰਵਰੀ। ਯੂਕਰੇਨ ’ਤੇ ਹਮਲੇ ਕਾਰਨ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਰੂਸ ਦੀ ਨਿੰਦਾ ਕਰਨ ਵਾਲੇ ਮਤੇ ‘ਤੇ ਵੋਟ ਨਾ ਪਾ ਕੇ ਭਾਰਤ ਨੇ ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਲਈ ਸਾਰੀਆਂ ਧਿਰਾਂ ਤੱਕ ਪਹੁੰਚਣ ਦਾ ਰਾਹ ਖੁੱਲ੍ਹਾ ਰੱਖਿਆ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਯੂਕਰੇਨ ਵਿਰੁੱਧ ਰੂਸ ਦੇ ‘ਹਮਲਾਵਰ ਵਤੀਰੇ’ ਦੀ ‘ਜ਼ੋਰਦਾਰ ਨਿੰਦਾ’ ਕਰਨ ਵਾਲੇ ਮਤੇ ‘ਤੇ ਵੋਟਿੰਗ ਕੀਤੀ, ਜਿਸ ਵਿਚ ਭਾਰਤ ਨੇ ਹਿੱਸਾ ਨਹੀਂ ਲਿਆ। ਇਹ ਮਤਾ ਅਮਰੀਕਾ ਨੇ ਪੇਸ਼ ਕੀਤਾ ਸੀ। ਸੁਰੱਖਿਆ ਪਰਿਸ਼ਦ ਵਿੱਚ ਮਤਾ ਪਾਸ ਨਹੀਂ ਹੋ ਸਕਿਆ ਕਿਉਂਕਿ ਇਸ ਕੌਂਸਲ ਦੇ ਸਥਾਈ ਮੈਂਬਰ ਰੂਸ ਨੇ ਵੀਟੋ ਕਰ ਦਿੱਤਾ।
Recent Posts
- ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
- ਐਮ.ਸੀ. ਯੋਗੇਸ਼ ਸ਼ਰਮਾ ਨੇ ਦਰਬਾਰ ਸ੍ਰੀ ਧਿਆਨਪੁਰ ਧਾਮ ਵਿਖੇ ਸ੍ਰੀ ਗੁਰੂ ਮਹਾਰਾਜ ਰਾਮ ਸੁੰਦਰ ਦਾਸ ਜੀ ਤੋਂ ਲਿਆ ਅਸ਼ੀਰਵਾਦ
- ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
- ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ