ਚੰਡੀਗੜ੍ਹ, 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਔੜ ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਏ.ਐਸ.ਆਈ. ਰਾਮ ਪ੍ਰਕਾਸ਼ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪੰਦਰਾਵਲ, ਜਿਲਾ ਐਸ.ਬੀ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਥਾਣੇ ਵਿੱਚ ਦਰਜ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵਲੋਂ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਉਹ 12,000 ਰੁਪਏ ਲੈਣ ਲਈ ਰਾਜੀ ਹੋ ਗਿਆ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Recent Posts
- ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
- ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਦੂਜੇ ਨੰਬਰ ’ਤੇ ਆਇਆ ਅਤੇ ਕਾਂਗਰਸ ਨਾਲੋਂ ਕਾਰਗੁਜ਼ਾਰੀ ਬੇਹਤਰ ਰਹੀ: ਸੁਖਬੀਰ ਸਿੰਘ ਬਾਦਲ
- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ
- ਧੁੰਦ ਦਾ ਕਹਿਰ: ਸੜਕ ਹਾਦਸੇ ਵਿੱਚ ਐਡੀਸ਼ਨਲ ਐਸਐਚਓ ਦੀ ਮੌਤ
- ਭਗਵਤ ਕਥਾ ਦੌਰਾਨ ਸ਼੍ਰੀ ਸਨਾਤਨ ਚੇਤਨਾ ਮੰਚ ਨੇ ਕੀਤੀ ਪ੍ਰਸ਼ਾਦ ਵੰਡਣ ਦੀ ਸੇਵਾ