ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਅਕਾਊਂਟੈਂਟ-ਕਮ-ਕੈਸ਼ੀਅਰ, ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਧਰਮਵੀਰ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ, ਜਿਲਾ ਫਾਜ਼ਿਲਕਾ ਦੀ ਸ਼ਿਕਾਇਤ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁੱਦਈ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫਾਜਿ਼ਲਕਾ ਵਿਖੇ ਕੰਟੀਨ ਦਾ ਠੇਕਾ ਹੈ ਤੇ ਉਸ ਵੱਲੋਂ ਮੁਹੱਈਆ ਕਰਵਾਏ ਜਾਂਦੇ ਖਾਣੇ ਆਦਿ ਦੇ ਬਿੱਲ ਧਰਮਵੀਰ ਅਕਾਊਂਟੈਂਟ ਵੱਲੋਂ ਪਾਸ ਕਰਵਾਏ ਜਾਂਦੇ ਹਨ। ਸ਼ਿਕਾਇਤਕਰਤਾ ਨੇ ਵਿਜੀਲੈੰਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਅਕਾਊਂਟੈਂਟ ਨੇ ਉਸ ਤੋਂ ਬਿਲਾਂ ਨੂੰ ਪਾਸ ਕਰਾਉਣ ਬਦਲੇ 30000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈੰਸ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਪਾਸੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 25000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਹੇਠ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਮੁਕੱਦਮਾ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਹੈ।
Recent Posts
- 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼
- ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹736.96 ਕਰੋੜ ਦੀ ਡਰੱਗ ਮਨੀ ਦਾ ਖੁਲਾਸਾ, ਵਿਜੀਲੈਂਸ ਬਿਊਰੋ ਨੇ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ: ਬਲਤੇਜ ਪੰਨੂ
- ਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀ
- ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ