ਅਮ੍ਰਿਤਸਰ, 1 ਜੂਨ (ਦ ਪੰਜਾਬ ਵਾਇਰ)। ਬੁੱਧਵਾਰ ਦੁਪਹਿਰ ਨੂੰ ਖਾਲਸਾ ਕਾਲਜ ਨੇੜੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਫਾਇਰਿੰਗ ਵਿੱਚ ਇਕ ਨੌਜਵਾਨ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਘਟਨਾ ਤੋਂ ਕੁਝ ਦੂਰੀ ‘ਤੇ ਮੌਜੂਦ ਜ਼ਖ਼ਮੀ ਦੇ ਸਾਥੀ ਉਸ ਨੂੰ ਕਾਰ ‘ਚ ਬਿਠਾ ਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਡੀਸੀਪੀ ਰਛਪਾਲ ਸਿੰਘ ਤੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਮੌਕੇ ’ਤੇ ਪੁੱਜੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸੜਕ ‘ਤੇ ਗੋਲ਼ੀਆਂ ਦੇ ਨਿਸ਼ਾਨ ਵੀ ਮਿਲੇ ਹਨ।
Recent Posts
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
- ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ
- ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ
- ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ
- ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ